ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਬਠਿੰਡਾ ਸ਼ਾਖਾ ਕਿਰਪਾਲ ਆਸ਼ਰਮ ਵਿਖੇ ਖੂਨਦਾਨ ਕੈਂਪ ਲਾਇਆ
ਅਸ਼ੋਕ ਵਰਮਾ
ਬਠਿੰਡਾ, 27 ਜੁਲਾਈ 2026 :ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਬਠਿੰਡਾ ਸ਼ਾਖਾ, ਕਿਰਪਾਲ ਆਸ਼ਰਮ, ਸਾਹਮਣੇ ਖੇਡ ਸਟੇਡੀਅਮ ਵਿਖੇ ਖੂਨਦਾਨ ਕੈਂਪ ਲਾਇਆ ਗਿਆ।
ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ, ਜੋ ਕਿ ਸਾਡੇ ਸਾਰਿਆਂ ਲਈ ਮਾਨਵ ਸੇਵਾ ਦੀ ਜਿਉਂਦੀ ਜਾਗਦੀ ਮਿਸਾਲ ਹੈ। ਇਸ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਵੱਲੋਂ ਯੂਨਾਈਟਿਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ 27 ਯੂਨਿਟ ਖੂਨ ਇਕੱਤਰ ਕੀਤਾ ਗਿਆ। ਮਾਨਵਤਾ ਦੀ ਸੇਵਾ ਲਈ, ਮਿਸ਼ਨ ਦੇਸ਼ ਭਰ ਵਿੱਚ ਸਮੇਂ-ਸਮੇਂ 'ਤੇ ਖੂਨਦਾਨ ਕੈਂਪ ਲਾਉਂਦਾ ਰਹਿੰਦਾ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਖੂਨ ਦਿੱਤਾ ਜਾ ਸਕੇ।ਕਿਰਪਾਲ ਆਸ਼ਰਮ ਬਠਿੰਡਾ ਦੇ ਸਕੱਤਰ ਰਾਜਿੰਦਰ ਦਾਨੇਵਾਲੀਆ ਨੇ ਦੱਸਿਆ ਕਿ ਇਸ ਮੌਕੇ ਖੂਨਦਾਨੀਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਖੂਨ ਦਾਨ ਕਰਨ ਵਾਲਿਆਂ ਦੀ ਡਾਕਟਰੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਖੂਨਦਾਨੀਆਂ ਨੇ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਹਤ ਮਾਹਰਾਂ ਨੇ ਖੂਨ ਦਾਨ ਕਰਨ ਵਾਲੇ ਭੈਣਾਂ ਭਾਈਆਂ ਨੂੰ ਸਿਹਤ ਸਬੰਧੀ ਲੋੜੀਦੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਖੂਨਦਾਨੀਆਂ ਨੂੰ ਆਸ਼ਰਮ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ।ਕਿਰਪਾਲ ਆਸ਼ਰਮ ਬਠਿੰਡਾ ਦੇ ਪ੍ਰਧਾਨ ਸ੍ਰੀਮਤੀ ਪ੍ਰੇਮ ਰਾਣੀ ਨੇ ਦੱਸਿਆ ਕਿ ਸੰਤ ਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਵਿੱਚ ਮਨੁੱਖਤਾ ਦੀ ਭਲਾਈ ਲਈ ਅਨੇਕਾਂ ਪ੍ਰਕਾਰ ਦੇ ਨਿਸ਼ਕਾਮ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ। ਉਦਾਹਰਨ ਵਜੋੰ, ਮਿਸ਼ਨ ਵੱਲੋਂ ਸਮੇਂ-ਸਮੇਂ 'ਤੇ ਮੁਫਤ ਮੋਤੀਆਬਿੰਦ ਆਪ੍ਰੇਸ਼ਨ ਕੈਂਪ ਅਤੇ ਸਿਹਤ ਜਾਂਚ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਸਰੀਰਕ ਤੌਰ 'ਤੇ ਅਪਾਹਜ ਭੈਣਾਂ-ਭਰਾਵਾਂ ਨੂੰ ਸਹਾਇਕ ਯੰਤਰ ਵੀ ਵੰਡੇ ਜਾਂਦੇ ਹਨ। ਇਸ ਦੇ ਨਾਲ ਹੀ ਮਿਸ਼ਨ ਵੱਲੋਂ ਗਰੀਬ ਅਤੇ ਬੇਸਹਾਰਾ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਤ ਰਜਿੰਦਰ ਸਿੰਘ ਵੋਕੇਸ਼ਨਲ ਸਿਖਲਾਈ ਕੇਂਦਰਾਂ ਵਿੱਚ ਕਈ ਤਰ੍ਹਾਂ ਦੇ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ ਅਤੇ ਸੀਨੀਅਰ ਸਿਟੀਜ਼ਨਾਂ ਲਈ ਸਮੇਂ-ਸਮੇਂ 'ਤੇ ਮਨੁੱਖਤਾ ਭਲਾਈ ਨਾਲ ਸੰਬੰਧਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਵੀ ਚਲਾਏ ਜਾਂਦੇ ਹਨ।
- Download Babushahi App
-
-