ਵਰਜੀਨੀਆ ਵਿਖੇ ਗੁ: ਸਾਹਿਬ ਦੀ ਇਮਾਰਤ ਨੂੰ ਅੱਗ ਲਗਨ ਕਾਰਨ ਪਾਵਨ ਸਰੂਪ ਅਗਨ ਭੇਟ ਹੋਣ ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ
ਅੰਮ੍ਰਿਤਸਰ:- 27 ਜੁਲਾਈ 2026 ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੁਖਦ ਤੇ ਭਰੇ ਮਨ ਨਾਲ ਕਿਹਾ ਹੈ ਕਿ ਬੀਤੇ ਦਿਨੀ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲਗਨ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਉਨ੍ਹਾਂ ਕਿਹਾ ਕਿ ਅਸਲ ਵਿੱਚ ਘਟਨਾ ਸਥਾਨ ਵਾਲੀਆਂ ਅਤੇ ਸਮੁਚੀਆਂ ਸਿੱਖ ਸੰਸਥਾਵਾਂ ਨੂੰ ਸਚੇਤ ਅਤੇ ਪਬੰਧਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਅਜਿਹੀਆਂ ਦੁਖਦਾਈ, ਮੰਦਭਾਗੀਆਂ, ਹਿਰਦੇਵੇਧਕ, ਨਾ ਸਹਿਣ ਯੋਗ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਗੁਰੂ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਲਈ ਗੁ: ਕਮੇਟੀਆਂ ਨੂੰ ਬਹੁੱਤ ਹੀ ਸੁਚੇਤ ਹੋ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਸਟ੍ਰੇਲੀਆਂ ਦੀ ਸਰਕਾਰ ਨੂੰ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ।
- Download Babushahi App
-
-