ਪੰਜਾਬ-ਹਰਿਆਣਾ ਹਾਈਕੋਰਟ 'ਚ ਕੰਮਕਾਜ ਮੁਕੰਮਲ ਬੰਦ! ਡਿਫੈਂਸ ਕਾਉਂਸਲ ਪਾਲਿਸੀ ਖਿਲਾਫ਼ ਵਕੀਲਾਂ ਦਾ ਸੰਘਰਸ਼ ਤੇਜ਼
Babushahi Network
ਚੰਡੀਗੜ੍ਹ, 28 ਜੁਲਾਈ 2026- ਲੀਗਲ ਏਡ ਡਿਫੈਂਸ ਕਾਉਂਸਲ (LADC) ਪਾਲਿਸੀ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਵੱਲੋਂ ਚਲਾਏ ਜਾ ਰਹੇ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਵੀ ਵੱਡਾ ਫੈਸਲਾ ਲਿਆ ਹੈ।
ਅੱਜ ਹੋਈ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਹਾਈ ਕੋਰਟ ਵਿੱਚ ਤੁਰੰਤ ਪ੍ਰਭਾਵ ਨਾਲ ਕੰਮਕਾਜ ਠੱਪ ਕਰਨ ਦਾ ਐਲਾਨ ਕੀਤਾ ਗਿਆ ਹੈ। ਜੌਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਹਾਈ ਕੋਰਟ ਵਿੱਚ ਅੱਜ (28 ਜੁਲਾਈ) ਤੋਂ 30 ਜੁਲਾਈ 2026 ਤੱਕ ਕੰਮਕਾਜ ਮੁਕੰਮਲ ਤੌਰ 'ਤੇ ਠੱਪ ਰਹੇਗਾ।
- Download Babushahi App
-
-