ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬੇਹੱਦ ਜਰੂਰੀ: ਐਸਐਮਓ ਡਾ: ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ, 28 ਜੁਲਾਈ 2026 : ਸਿਵਲ ਸਰਜਨ ਡਾ: ਤਪਿੰਦਰਜੋਤ ਕੌਸ਼ਲ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਗੋਨਿਆਣਾ ਦੇ ਵੱਖ—ਵੱਖ ਕੇਂਦਰਾਂ ਵਿੱਚ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡੇਂਗਸ਼ ਦਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਜਿਸ ਤੋਂ ਬਚਾਅ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੂਲਰਾਂ ਅਤੇ ਫਰਿੱਜਾਂ ਦੀ ਟ੍ਰੇਅ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਸੁਕਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬਰਸਾਤ ਦੇ ਮੌਂਸਮ ਕਾਰਨ ਗਮਲਿਆਂ, ਪੁਰਾਣੇ ਟਾਇਰਾਂ, ਡਰੱੱਮਾਂ ਅਤੇ ਹੋਰ ਭਾਂਡਿਆਂ ਆਦਿ ਵਿੱਚ ਪਾਣੀ ਇਕੱਤਰ ਹੋਣ ਦੀ ਜ਼ਿਆਦਾ ਸੰਭਾਵਨਾ ਬਣੀ ਰਹਿੰਦੀ ਹੈ। ਜਿਸ ਵੱਲ ਖਾਸ ਧਿਆਨ ਦੇਣ ਦੀ ਜਰੂਰਤ ਹੈ।
ਇਸ ਮੌਕੇ ਬੋਲਦਿਆਂ ਡਾ: ਸ਼ੈਰੀ ਗਰਗ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਜਾਂ ਸਰੀਰ ਦਰਦ ਸਮੇਤ ਡੇਂਗੂ ਦੇ ਹੋਰ ਲੱਛਣ ਪਤਾ ਲੱਗਣ ਦੀ ਸਥਿਤੀ ਵਿੱਚ ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਕੋਈ ਦਵਾਈ ਨਹੀਂ ਲੈਣੀ ਚਾਹੀਦੀ ਬਲਕਿ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ, ਸਿਹਤ ਸੁਪਰਵਾਈਜ਼ਰ ਕੇਵਲ ਸਿੰਘ, ਪਵਨ ਕ੍ਰਿਸ਼ਨ ਕੁਮਾਰ ਅਤੇ ਦਰਬਾਰਾ ਸਿੰਘ ਨੇ ਲੋਕਾਂ ਨੂੰ ਸੁਝਾਅ ਦਿੱਤਾ ਕਿ ਸਰੀਰ ਨੂੰ ਪੂਰੀ ਤਰ੍ਹਾਂ ਢਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਅਕਸਰ ਦਿਨ ਵੇਲੇ ਹੀ ਕੱਟਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ—ਵੱਖ ਇਲਾਕਿਆਂ ਵਿੱਚ ਖੜ੍ਹੇ ਪਾਣੀ *ਤੇ ਬਚਾਅ ਲਈ ਦਵਾਈ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਪਹਵ ਹਰਪ੍ਰੀਤ ਸਿੰਘ, ਬਲਜੀਤ ਸਿੰਘ, ਬ੍ਰੀਡ ਚੈਕਰ ਸੁਖਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ।
- Download Babushahi App
-
-