ਵਿਸ਼ਵ ਹੈਪੇਟਾਈਟਸ ਦਿਵਸ ‘ਤੇ ਬਣਾਇਆ ਗਈਆਂ ਹੈਪੇਟਾਈਟਸ ਸੰਬੰਧੀ ਜਾਗਰੂਕ ਤਸਵੀਰਾਂ
ਸੀ.ਐਚ.ਸੀ ਕਾਲੋਮਾਜਰਾ ਵਿਖੇ ਮਨਾਇਆ ਗਿਆ ਵਿਸ਼ਵ ਹੈਪਾਟਾਈਟਸ ਦਿਵਸ
ਬਲਵਿੰਦਰ ਸਿੰਘ ਧਾਲੀਵਾਲ
ਕਾਲੋਮਾਜਰਾ, 28—07—2026 ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ—ਸਮੇਂ ਤੇ ਵੱਖ—ਵੱਖ ਬੀਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ। ਇਸ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ” ਤਹਿਤ ਅੱਜ ਸੀ.ਐਚ.ਸੀ ਕਾਲੋਮਾਜਰਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ “ਵਿਸ਼ਵ ਹੈਪੇਟਾਈਟਸ ਦਿਵਸ” ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਇਸ ਦੇ ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕ੍ਰਮਿਤ ਹੋ ਜਾਂਦੇ ਹਨ ਜੋ ਕੀ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਇਸ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾਂ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ ਅਤੇ ਡਾਇਆਲਸਿਸ ਮੌਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਹੈਪੇਟਾਈਟਸ— ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲੱਗਣਾ ਆਦਿ ਲਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਖਿਲ ਸਚਦੇਵਾ ਨੇ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਲਗਾਇਆ ਜਾਂਦਾ ਹੈ।
ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਧੇਰੇ ਜਾਗਰੂਕਤਾ ਲਿਆਉਣ ਦੇ ਮਕਸਦ ਨਾਲ “ਵਿਸ਼ਵ ਹੈਪੇਟਾਈਟਸ ਦਿਵਸ” ਸਬੰਧੀ ਜਾਗਰੂਕਤਾ ਤਸਵੀਰਾਂ ਬਣਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਬਣਾਇਆ ਗਈਆਂ ਜਾਗਰੂਕਤਾ ਤਸਵੀਰਾਂ ਰਾਹੀਂ ਹੈਪਾਟਾਈਟਸ ਕੀ ਹੁੰਦਾ ਹੈ, ਇਸ ਦੇ ਕਿੰਨੇ ਪ੍ਰਕਾਰ ਹਨ, ਹੈਪਾਟਾਈਟਸ ਬੀ ਅਤੇ ਸੀ ਕੀ ਹੈ ਆਦਿ ਸੰਬੰਧੀ ਜਾਣਕਾਰੀ ਭਰਪੂਰ ਤਸਵੀਰਾਂ ਬਣਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਬਣਾਇਆ ਗਈਆਂ ਇਨ੍ਹਾਂ ਤਸਵੀਰਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਬ੍ਰਿਜੇਸ਼ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ, ਨੌਜਵਾਨਾਂ ਵਿੱਚ ਵੀ ਸਿਹਤ ਪ੍ਰੋਗਰਾਮਾਂ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣ ਵਿੱਚ ਸਹਾਇਕ ਹੈ।
ਇਸ ਦੌਰਾਨ ਡਾ. ਹਰਤਾਜ ਸਿੰਘ, ਗਾਇਨੀਕੋਲੋਜਿਸਟ ਪਰਮਜੀਤ ਕੌਰ, ਡਾ. ਰਵਿੰਦਰਪਾਲ ਕੌਰ, ਆਪਥਲ਼ਮਿਕ ਅਫਸਰ ਕਮਲਜੀਤ ਸਿੰਘ, ਨਰਸਿੰਗ ਸਿਸਟਰ ਹਰਜਿੰਦਰ ਕੌਰ, ਐਲ.ਐਚ.ਵੀ ਗੁਰਤੇਜ ਕੌਰ, ਸਪਨਾ ਲੈਬ ਟੈਕਨੀਸ਼ੀਅਨ ਅਤੇ ਸਿਹਤ ਸੁਪਰਵਾਈਜ਼ਰ ਗੁਰਵਿੰਦਰ ਸਿੰਘ ਆਦਿ ਸਟਾਫ ਹਾਜ਼ਰ ਸੀ।
- Download Babushahi App
-
-