ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 31 ਜੁਲਾਈ ਨੂੰ ਸੁਨਾਮ ਵਿਖੇ ਕਰਨਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਜੁਲਾਈ, 2026
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਜ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ।
ਇਸ ਸਬੰਧੀ ਅੱਜ ਕੰਪਿਊਟਰ ਟੀਚਰਜ ਯੂਨੀਅਨ ਜਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ
ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਰਾਜਵਿੰਦਰ ਲਾਖਾ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਹੋਈ। ਜਿਸ ਵਿੱਚ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।ਅੱਜ ਦੀ ਇਸ ਜਿਲ੍ਹਾ ਪੱਧਰੀ ਮੀਟਿੰਗ ਵਿੱਚ
ਸੁਰਿੰਦਰ ਸਹਿਜਲ , ਵਰਿੰਦਰ ਸਿੰਘ, ਵਰਿੰਦਰ ਬਖਸ਼ੀ, ਸੁਰਿੰਦਰ ਸੋਨੀ, ਸੁਖਵਿੰਦਰ ਕੁਮਾਰ, ਸਤਿੰਦਰ ਸੋਢੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਰਣਜੀਤ ਕੌਰ, ਸ਼ਬੀਨਾ, ਓਂਕਾਰ ਸਿੰਘ ਪਵਨ ਕੁਮਾਰ, ਹਾਜਰ ਸਨ।
- Download Babushahi App
-
-