ਚਲਾਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 29 ਜੁਲਾਈ 2026 : ਜ਼ਿਲ੍ਹਾ ਪੁਲਿਸ ਮੁਖੀ (SSP) ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਅਣਅਧਿਕਾਰਤ ਕਾਲੀਆਂ ਖਿੜਕੀਆਂ ਵਾਲੀਆਂ ਫਿਲਮਾਂ (ਬਲੈਕ ਫਿਲਮ) ਲੱਗੇ ਵਾਹਨਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ , ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਮੋਟਰ ਵਾਹਨ ਐਕਟ ਦੇ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਜਾਰੀ ਕੀਤੇ ਜਾ ਰਹੇ ਹਨ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ, ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਅਤੇ ਅਪਰਾਧਾਂ ਦੀ ਰੋਕਥਾਮ ਵਿੱਚ ਸਹਾਇਤਾ ਕਰਨਾ ਹੈ , ਅਣਅਧਿਕਾਰਤ ਕਾਲੀਆਂ ਫਿਲਮਾਂ ਕਾਰਨ ਵਾਹਨਾਂ ਦੀ ਪਛਾਣ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਸਬੰਧੀ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ
ਫਤਿਹਗੜ੍ਹ ਸਾਹਿਬ ਪੁਲਿਸ ਨੇ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਤੋਂ ਅਣਅਧਿਕਾਰਤ ਕਾਲੀਆਂ ਫਿਲਮਾਂ ਤੁਰੰਤ ਹਟਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ , ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
- Download Babushahi App
-
-