High Court ਦਾ ਵੱਡਾ ਫੈਸਲਾ: ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਦੋ ਵਿਅਕਤੀਆਂ ਖਿਲਾਫ ਦਰਜ FIR ਰੱਦ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ: 30 ਜੁਲਾਈ 2026 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਗਪੁਰ (ਜਿਲ੍ਹਾ ਜਲੰਧਰ) ਦੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਖੁਦਕੁਸ਼ੀ ਲਈ ਉਕਸਾਉਣ (ਧਾਰਾ 306 ਆਈ.ਪੀ.ਸੀ.) ਦੇ ਦੋਸ਼ਾਂ ਹੇਠ ਦਰਜ ਐੱਫ.ਆਈ.ਆਰ. (FIR) ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਮਨੀਸ਼ਾ ਬੱਤਰਾ ਦੇ ਬੈਂਚ ਨੇ ਕੁਲਵੀਰ ਸਿੰਘ ਅਤੇ ਰਾਜਵੀਰ ਕੌਰ ਵੱਲੋਂ ਪਾਈ ਗਈ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਇਹ ਆਦੇਸ਼ ਦਿੱਤੇ। ਸਤੰਬਰ 2016 ਵਿੱਚ ਅਨਿਲ ਅਗਰਵਾਲ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਨੇ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਸੀ।
Click for detail- https://drive.google.com/file/d/1VZvKwtDvGQVuSFg5rjfN0wq0th9WDc-g/view?usp=sharing
ਮੌਕੇ ਤੋਂ ਮਿਲੇ ਸੁਸਾਈਡ ਨੋਟ ਵਿੱਚ ਅੱਠ ਵਿਅਕਤੀਆਂ 'ਤੇ ਪੈਸੇ ਵਾਪਸ ਮੰਗਣ ਲਈ ਲਗਾਤਾਰ ਧਮਕਾਉਣ ਅਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ। ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਜਾਂਚ ਦੌਰਾਨ ਪਾਇਆ ਕਿ ਖੁਦਕੁਸ਼ੀ ਲਈ ਉਕਸਾਉਣ ਦਾ ਕੋਈ ਸਿੱਧਾ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ, ਬਾਅਦ ਵਿੱਚ ਪੁਲਿਸ ਨੇ ਪਟੀਸ਼ਨਰਾਂ ਖਿਲਾਫ ਪੂਰਕ ਚਲਾਨ ਪੇਸ਼ ਕੀਤਾ ਸੀ। ਅਦਾਲਤ ਦੀਆਂ ਮੁੱਖ ਟਿੱਪਣੀਆਂ: "ਮਹਿਜ਼ ਉਧਾਰ ਦਿੱਤੇ ਪੈਸੇ ਵਾਪਸ ਮੰਗਣਾ ਜਾਂ ਵਿੱਤੀ ਲੈਣ-ਦੇਣ ਦਾ ਵਿਵਾਦ, ਬਿਨਾਂ ਕਿਸੇ ਸਿੱਧੇ ਉਕਸਾਵੇ ਦੇ, ਧਾਰਾ 306 ਆਈ.ਪੀ.ਸੀ. ਦੇ ਤਹਿਤ ਜ਼ੁਰਮ ਨਹੀਂ ਬਣਦਾ।" ਅਦਾਲਤ ਨੇ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੁਦਕੁਸ਼ੀ ਲਈ ਉਕਸਾਉਣ ਦੇ ਅਪਰਾਧ ਲਈ ਦੋਸ਼ੀ ਦੀ ਸਿੱਧੀ ਮਨਸ਼ਾ (Mens Rea) ਅਤੇ ਅਜਿਹਾ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਾ ਕੋਈ ਪ੍ਰਤੱਖ ਕਾਰਜ ਹੋਣਾ ਜ਼ਰੂਰੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪਟੀਸ਼ਨਰਾਂ ਖਿਲਾਫ ਕਾਰਵਾਈ ਜਾਰੀ ਰੱਖਣਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੋਵੇਗੀ, ਇਸ ਲਈ ਉਨ੍ਹਾਂ ਖਿਲਾਫ ਦਰਜ ਐੱਫ.ਆਈ.ਆਰ. ਅਤੇ ਸਬੰਧਤ ਕਾਰਵਾਈਆਂ ਨੂੰ ਖਾਰਜ ਕੀਤਾ ਜਾਂਦਾ ਹੈ।
- Download Babushahi App
-
-