ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿੱਤਾ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਭਰਾਤਰੀ ਮੋਢਾ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026:ਅੱਜ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਉਹਨਾਂ ਦੇ ਪੰਜਾਬ ਬੰਦ ਦੌਰਾਨ ਦਿੱਤੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਿਲਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ "ਸਵੱਛ ਭਾਰਤ" ਦਾ ਨਾਅਰਾ ਦੇਖ ਕੇ ਸ਼ਹਿਰਾਂ ਨੂੰ ਸੁੰਦਰ ਬਣਾਉਣ ਦੇ ਦਾਅਵੇ ਕਰਦੀ ਹੈ ਪਰ ਇਸ ਦੇ ਉਲਟ ਸ਼ਹਿਰਾਂ ਅੰਦਰ ਸਫਾਈ ਕਰਨ ਵਾਲੇ ਸਫਾਈ ਸੇਵਕਾਂ ਜਿਨਾਂ ਦੀ ਸੀਵਰੇਜ ਦੀ ਸਫਾਈ ਕਰਨ ਦੌਰਾਨ ਗੈਸਾਂ ਨਾਲ ਜਾਨਾਂ ਵੀ ਚਲੀਆਂ ਜਾਂਦੀਆਂ ਹਨ, ਉਹਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਹਨਾਂ ਤੇ ਜਬਰ ਢਾਇਆ ਜਾ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਉਜਰਤਾਂ ਵਿੱਚ ਵਾਧਾ, ਉਹਨਾਂ ਦਾ ਰੁਜ਼ਗਾਰ ਪੱਕਾ ਕਰਨ ਸਮੇਤ ਮੰਗਾਂ ਮੰਨੀਆਂ ਜਾਣ ਅਤੇ ਆਪਣੀਆਂ ਮੰਗਾਂ ਮਨਾਉਣ ਲਈ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਤੇ ਜਬਰ ਕਰਨ ਡੀ ਐਸ ਪੀ ਬਰਨਾਲਾ ਨੂੰ ਤੁਰੰਤ ਬਰਖਾਸਤ ਕਰਕੇ ਬਣਦੀ ਸਜ਼ਾ ਦੇਣ ਅਤੇ ਹੁਕਮ ਦੇਣ ਕਰਨ ਵਾਲੇ ਪੁਲਿਸ ਅਤੇ ਸਿਵਿਲ ਅਧਿਕਾਰੀਆਂ ਤੇ ਬਣਦੀ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਲਾਕਾਂ ਦੇ ਆਗੂ ਜਸਪਾਲ ਸਿੰਘ ਕੋਠਾ, ਗੁਰੂ ਗੁਲਾਬ ਸਿੰਘ ਜਿਉਂਦ, ਰਾਮ ਸਿੰਘ ਕੋਟਗੁਰੂ, ਅੰਮ੍ਰਿਤਪਾਲ ਸਿੰਘ ਮੌੜ ਚੜਤ ਸਿੰਘ ਨੇ ਵੀ ਸੰਬੋਧਨ ਕੀਤਾ।
- Download Babushahi App
-
-