Canada News - ਰੋਸ ਵਿਖਾਵਾ ਕਰ ਰਹੇ ਅਲਬਰਟਾ ਦੇ ਵਿਦਿਆਰਥੀਆਂ ਨੇ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ ਮੁਲਾਕਾਤ
ਮਿਲਿਆ ਪੂਰਨ ਸਮਰਥਨ ਦਾ ਭਰੋਸਾ
ਸਰੀ (ਬ੍ਰਿਟਿਸ਼ ਕੋਲੰਬੀਆ), 31 ਜੁਲਾਈ 2026:
ਅਲਬਰਟਾ ਦੇ ਪੋਰਟੇਜ ਕਾਲਜ (Portage College) ਦੇ ਪ੍ਰਭਾਵਿਤ ਵਿਦਿਆਰਥੀਆਂ ਨੇ ਸਰੀ ਵਿਖੇ ਫੈਡਰਲ ਸੰਸਦ ਮੈਂਬਰ (MP) ਸੁੱਖ ਧਾਲੀਵਾਲ ਨਾਲ ਮੁਲਾਕਾਤ ਕਰਕੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਨਾਲ ਜੁੜੀਆਂ ਆਪਣੀਆਂ ਗੰਭੀਰ ਚਿੰਤਾਵਾਂ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੇ ਆਪਣੇ ਭਵਿੱਖ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਦਿਆਂ ਸੰਸਦ ਮੈਂਬਰ ਨੂੰ ਸਬੰਧਤ ਦਸਤਾਵੇਜ਼ ਸੌਂਪੇ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮੁਲਾਕਾਤ ਦੌਰਾਨ ਐੱਮ.ਪੀ. ਸੁੱਖ ਧਾਲੀਵਾਲ ਨੇ ਵਿਦਿਆਰਥੀਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ, ਦਸਤਾਵੇਜ਼ਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਤਰਫ਼ੋਂ ਪੂਰਨ ਸਮਰਥਨ ਦਾ ਭਰੋਸਾ ਦਿਵਾਇਆ। ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਿਦਿਆਰਥੀਆਂ ਦੇ ਮਸਲੇ ਦੇ ਜਲਦ ਹੱਲ ਲਈ ਹੋਰ ਸਰਕਾਰੀ ਪ੍ਰਤੀਨਿਧੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ।
- Download Babushahi App
-
-