ਪਬਲਿਕ ਪ੍ਰੀਖਿਆ ਸੋਧ ਬਿੱਲ ਪਾਸ ਕਰਨਾ ਮੋਦੀ ਸਰਕਾਰ ਦਾ ਇਤਿਹਾਸਕ ਕਦਮ:– ਸੰਦੀਪ ਅਗਰਵਾਲ
ਅਸ਼ੋਕ ਵਰਮਾ
ਬਠਿੰਡਾ, 31 ਜੁਲਾਈ 2026 : ਪੇਪਰ ਲੀਕ ਨੂੰ ਰੋਕਣ ਲਈ ਲੋਕ ਸਭਾ ਵਿੱਚ ਪਬਲਿਕ ਪ੍ਰੀਖਿਆ ਸੋਧ ਅਧਿਨਿਯਮ 2026 ਪਾਸ ਹੋਣ 'ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਸੰਦੀਪ ਅਗਰਵਾਲ ਨੇ ਸਰਕਾਰ ਦੇ ਇਸ ਫ਼ੈਸਲੇ ਲਈ ਧੰਨਵਾਦ ਕੀਤਾ। ਸੰਦੀਪ ਅਗਰਵਾਲ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਕਰੋੜਾਂ ਇਮਾਨਦਾਰੀ ਨਾਲ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਭਾਰਤ ਦੇ ਸੁਰੱਖਿਅਤ ਭਵਿੱਖ ਦੀ ਜਿੱਤ ਹੈ, ਜਿਸ ਲਈ ਕੇਂਦਰ ਦੀ ਮੋਦੀ ਸਰਕਾਰ ਵਚਨਬੱਧ ਹੈ। ਅਗਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਨੌਜਵਾਨਾਂ ਅਤੇ ਦੇਸ਼ ਦੇ ਹਿਤ ਵਿੱਚ ਪਾਰਦਰਸ਼ੀ ਫ਼ੈਸਲੇ ਕਰਨ ਲਈ ਪ੍ਰਤੀਬੱਧ ਰਹੀ ਹੈ ਅਤੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੰਦੀਪ ਅਗਰਵਾਲ ਨੇ ਕਿਹਾ ਕਿ ਨਵੇਂ ਕਾਨੂੰਨ ਨਾਲ ਪ੍ਰੀਖਿਆ ਕੇਂਦਰਾਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ। ਕਿਸੇ ਵੀ ਤਰ੍ਹਾਂ ਦਾ ਅਪਰਾਧ ਕਰਨ ਵਾਲੇ ਨੂੰ ਭਾਰੀ ਜੁਰਮਾਨੇ ਦੇ ਨਾਲ-ਨਾਲ ਫਾਸਟ ਟਰੈਕ ਅਦਾਲਤ ਵਿੱਚ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਪੁਲਿਸ ਵੀ ਨਿਰਧਾਰਤ ਸਮੇਂ ਅੰਦਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਮੁਕੰਮਲ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਦੇਸ਼ ਦਾ ਭਵਿੱਖ ਹੋਰ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ। ਸੰਦੀਪ ਅਗਰਵਾਲ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਪੰਜਾਬ ਸਰਕਾਰ ਆਪਣੇ ਆਪ ਨੂੰ ਇਮਾਨਦਾਰੀ ਦਾ ਸਰਟੀਫਿਕੇਟ ਦੇ ਕੇ ਪੇਪਰ ਲੀਕ ਦੇ ਮਾਮਲਿਆਂ ਤੋਂ ਪੱਲਾ ਝਾੜ ਰਹੀ ਹੈ, ਜੋ ਸਰਕਾਰ ਦੀ ਗੰਭੀਰਤਾ 'ਤੇ ਸਵਾਲ ਖੜ੍ਹੇ ਕਰਦਾ ਹੈ।
- Download Babushahi App
-
-