ਦੇਸ਼ ਭਰ 'ਚ ਮੌਨਸੂਨ : 85 KM/H ਦੀ ਰਫ਼ਤਾਰ ਨਾਲ ਚੱਲਣਗੀਆਂ ਤੂਫ਼ਾਨੀ ਹਵਾਵਾਂ; IMD ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 2 ਅਗਸਤ 2026:
ਦੇਸ਼ ਭਰ ਵਿੱਚ ਮੌਨਸੂਨ ਪੂਰੀ ਤਰ੍ਹਾਂ active ਹੈ, ਪਰ ਕਈ ਰਾਜਾਂ ਵਿੱਚ ਭਾਰੀ ਮੀਂਹ, ਬੱਦਲ ਫਟਣ (cloudburst) ਅਤੇ ਜ਼ਮੀਨ ਖਿਸਕਣ (landslides) ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ (IMD) ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ low pressure area, ਦੱਖਣ-ਪੂਰਬੀ ਰਾਜਸਥਾਨ ਵਿੱਚ ਘੱਟ ਦਬਾਅ ਅਤੇ ਹਿਮਾਚਲ ਪ੍ਰਦੇਸ਼ ਵਿੱਚ active Western Disturbance ਕਾਰਨ 7 ਅਗਸਤ ਤੱਕ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ 2 ਅਗਸਤ ਨੂੰ ਗੁਜਰਾਤ ਅਤੇ ਅਸਾਮ ਵਿੱਚ ਭਾਰੀ ਬਾਰਿਸ਼ ਲਈ Red Alert ਜਾਰੀ ਕੀਤਾ ਗਿਆ ਹੈ, ਜਿੱਥੇ ਹਵਾ ਦੀ speed 85 km/h ਤੱਕ ਪਹੁੰਚ ਸਕਦੀ ਹੈ।
ਉੱਤਰ ਪ੍ਰਦੇਸ਼, ਬਿਹਾਰ, ਦਿੱਲੀ-NCR, ਰਾਜਸਥਾਨ, ਉੱਤਰਾਖੰਡ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਝਾਰਖੰਡ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ, ਜਦਕਿ ਹਰਿਆਣਾ, ਬਿਹਾਰ, ਰਾਜਸਥਾਨ ਅਤੇ MP ਵਿੱਚ 5 ਅਗਸਤ ਤੱਕ ਮੌਨਸੂਨ ਦੀ ਸਰਗਰਮੀ ਜਾਰੀ ਰਹੇਗੀ। ਉੱਤਰਾਖੰਡ ਦੇ ਦੇਹਰਾਦੂਨ, ਨੈਨੀਤਾਲ ਅਤੇ ਪਿਥੌਰਾਗੜ੍ਹ ਵਰਗੇ ਜ਼ਿਲ੍ਹਿਆਂ ਵਿੱਚ 7 ਅਗਸਤ ਤੱਕ ਮੌਸਮ ਖਰਾਬ ਰਹੇਗਾ।
ਮੀਂਹ ਅਤੇ ਤੂਫ਼ਾਨ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਕੇਰਲ ਵਿੱਚ landslides ਅਤੇ floods ਕਾਰਨ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,500 ਤੋਂ ਵੱਧ ਲੋਕ ਬੇਘਰ ਹੋ ਗਏ ਹਨ, ਜਦਕਿ ਕਈ ਡੈਮਾਂ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ Red Alert ਜਾਰੀ ਕਰਕੇ ਇਲਾਕੇ ਖਾਲੀ ਕਰਵਾਏ ਗਏ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ cloudburst ਕਾਰਨ ਆਏ ਹੜ੍ਹ ਨਾਲ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਤੋਂ ਬਾਅਦ ਕਿਸ਼ਤਵਾੜ, ਡੋਡਾ ਅਤੇ ਰਾਮਬਨ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਉੱਤਰਾਖੰਡ ਵਿੱਚ Yamunotri ਅਤੇ Badrinath National Highways 'ਤੇ landslides ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
- Download Babushahi App
-
-