ਸਿੱਧਵਾਂ ਬੇਟ ਨੇੜੇ ਦੋ ਨੌਜਵਾਨਾਂ ਦੀ ਮੌਤ, ਪਿੰਡ 'ਚ ਸੋਗ
ਮੁਨੱਬਰਪੁਰਾ 'ਚ ਦੋ ਮੌਤਾਂ ਮਗਰੋਂ ਨਸ਼ਿਆਂ 'ਤੇ ਮੁੜ ਉੱਠੇ ਸਵਾਲ
ਰਾਜਨੀਤਿਕ ਆਗੂਆਂ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਨਸ਼ਾ ਰੋਕੂ ਮੁਹਿੰਮ ਦੀ ਪ੍ਰਭਾਵਸ਼ੀਲਤਾ 'ਤੇ ਚੁੱਕੇ ਸਵਾਲ
ਜਗਰਾਉ (ਦੀਪਕ ਜੈਨ)
ਨੇੜਲੇ ਪਿੰਡ ਮੁਨੱਬਰਪੁਰਾ ਵਿੱਚ ਐਤਵਾਰ ਸਵੇਰੇ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਦੋਵੇਂ ਨੌਜਵਾਨਾਂ ਦੀ ਮੌਤ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਹੋਈ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਿਕ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਅਨੁਸਾਰ ਮ੍ਰਿਤਕਾਂ ਦੀ ਪਛਾਣ 20 ਸਾਲਾ ਪ੍ਰਿੰਸ ਅਤੇ 27 ਸਾਲਾ ਹਰਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਦੱਸਿਆ ਗਿਆ ਕਿ ਹਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਸੀ, ਜਦਕਿ ਪ੍ਰਿੰਸ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।
ਸਥਾਨਕ ਲੋਕਾਂ ਦੇ ਅਨੁਸਾਰ ਦੋਵੇਂ ਨੌਜਵਾਨ ਬੀਤੇ ਦਿਨ ਇਕੱਠੇ ਗਏ ਸਨ ਅਤੇ ਦੋਹਾਂ ਨੇ ਇਕੱਠਿਆਂ ਹੀ ਨਸ਼ੇ ਦਾ ਟੀਕਾ ਲਗਾਇਆ ਸੀ ਜਿਸ ਕਾਰਨ ਹਰਪ੍ਰੀਤ ਸਿੰਘ ਦੀ ਤਬੀਅਤ ਘਰ ਪਹੁੰਚਣ ਤੋਂ ਬਾਅਦ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ, ਜਦਕਿ ਪ੍ਰਿੰਸ ਦੀ ਲਾਸ਼ ਐਤਵਾਰ ਸਵੇਰੇ ਖੇਤਾਂ ਵਿੱਚੋਂ ਮਿਲੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮੌਕੇ ਤੋਂ ਇੱਕ ਸਰਿੰਜ ਵੀ ਮਿਲੀ ਹੈ। ਇਨ੍ਹਾਂ ਦਾਵਿਆਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ 'ਤੇ ਚਿੰਤਾ ਜਤਾਈ। ਉਨ੍ਹਾਂ ਦਾ ਕਹਿਣਾ ਸੀ ਕਿ ਛੋਟੀ ਆਬਾਦੀ ਵਾਲੇ ਪਿੰਡ ਵਿੱਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਨੇ ਪੂਰੇ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿਸੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਸ.ਆਰ. ਕਲੇਰ ਸਮੇਤ ਹੋਰ ਆਗੂ ਪਰਿਵਾਰਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਭਾਵਸ਼ੀਲਤਾ 'ਤੇ ਸਵਾਲ ਉਠਾਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਦੇ ਵਾਅਦੇ ਕਰ ਰਹੀ ਹੈ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਤੀਸਰੇ ਪੜਾਵ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਪਰ ਇਸਦੀ ਜਮੀਨੀ ਹਕੀਕਤ ਦਾ ਪਿੰਡਾਂ ਵਿੱਚ ਆ ਕੇ ਹੀ ਦੇਖੀ ਜਾ ਸਕਦੀ ਹ ਉਹਨਾਂ ਕਿਹਾ ਕਿ ਅੱਜ 300 ਦੇ ਕਰੀਬ ਦੀ ਆਬਾਦੀ ਵਾਲੇ ਕੁਝ ਛੋਟੇ ਜਿਹੇ ਪਿੰਡ ਵਿੱਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਕਾਰਨ ਹੋਈ ਮੌਤ ਪੰਜਾਬ ਸਰਕਾਰ ਦੀ ਇਸ ਕਾਰਗੁਜ਼ਾਰੀ ਅਤੇ ਨਸ਼ਿਆਂ ਵਿਰੁੱਧ ਚਰਾਈ ਗਈ ਮੁਹਿਮ ਦਾ ਜਨਾਜਾ ਇਥੇ ਕੱਢ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਦੇ ਮੂੰਹ ਤੇ ਇਹ ਕਰਾਦੀ ਚਪੇੜ ਹੈਗੀ ਪੰਜਾਬ ਸਰਕਾਰ ਕਰੋੜਾਂ ਰੁਪਈਆ ਇਸ ਮੁਹਿਮ ਦੇ ਜਰੀਏ ਐਡਵੋਟਾਜਮੈਂਟ ਤੇ ਖਰਚ ਕੇ ਆਪਣੀ ਪਾਉਣ ਤੇ ਲੱਗੀ ਹੋਈ ਹੈ ਜਦਕਿ ਪੰਜਾਬ ਵਿੱਚ ਨਸ਼ੇ ਦੀ ਵਿਕਰੀ ਘਟਣ ਦੀ ਬਜਾਏ ਵਧੀ ਹੈ ਅਤੇ ਹਰ ਛੋਟੀ ਆਬਾਦੀ ਵਾਲੇ ਪਿੰਡ ਤੱਕ ਵੀ ਨਸ਼ੇ ਦਾ ਕਾਰੋਬਾਰ ਪਹੁੰਚ ਚੁੱਕਾ ਹੈ ਅਤੇ ਇਸੇ ਦੇ ਚਲਦਿਆਂ ਦੋ ਪਰਿਵਾਰਾਂ ਨੇ ਆਪਣੇ ਨੌਜਵਾਨਾਂ ਨੂੰ ਗਵਾ ਲਿਆ ਹੈ ਉਹਨਾਂ ਕਿਹਾ ਇਹ ਅੱਜ ਦੀ ਹੀ ਨਹੀਂ ਇਸ ਕੋ ਰੋਜ਼ ਦੇਹੀ ਹਾਲਾਤ ਬਣ ਚੁੱਕੇ ਹਨ ਪੰਜਾਬ ਦੇ ਕਿਸੇ ਨਾ ਕਿਸੇ ਇਲਾਕੇ ਵਿੱਚ ਰੋਜ਼ਾਨਾ ਨੌਜਵਾਨ ਚਿੱਟੇ ਦੀ ਓਵਰਡੋਜ ਕਰਨਾ ਆਪਣੀਆਂ ਜਾਨਾਂ ਗਵਾ ਰਹੇ ਹਨ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ਵਿੱਚ ਜਾਂਦਾ ਦੇਖ ਰਹੀ ਹੈ।
ਇਸ ਮਾਮਲੇ ਵਿੱਚ ਸਰਕਾਰ ਜਾਂ ਸੰਬੰਧਿਤ ਵਿਭਾਗ ਦਾ ਪੱਖ ਇਸ ਵੇਲੇ ਸਾਹਮਣੇ ਨਹੀਂ ਆਇਆ।
- Download Babushahi App
-
-