4 ਨਸ਼ਾ ਤਸਕਰ ਕਾਬੂ , ਨਸ਼ੀਲੀਆਂ ਗੋਲੀਆਂ
ਫਤਿਹਗੜ੍ਹ ਸਾਹਿਬ 3 ਅਗਸਤ 2026 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਿਆਂ ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਇੱਕ ਹੋਰ ਅਹਿਮ ਸਫਲਤਾ ਮਿਲੀ ਹੈ , ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਸਟੇਸ਼ਨ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਕਾਰਵਾਈ ਕਰਦਿਆਂ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ
ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ , ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ, ਸਪਲਾਇਰਾਂ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ
- Download Babushahi App
-
-