ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ 4 ਅਗਸਤ ਨੂੰ ਦੂਜਾ ਦਿਨ: ਹੰਗਾਮੇ ਦੇ ਆਸਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਅਗਸਤ 2026:
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ ਸਦਨ ਵਿੱਚ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਸਰਕਾਰੀ ਕੰਮਕਾਜ ਦੌਰਾਨ 'ਪੰਜਾਬ ਸਾਂਝਾ ਬੁਨਿਆਦੀ ਢਾਂਚਾ (ਨਿਯਮ ਅਤੇ ਰੱਖ-ਰਖਾਅ) ਸੋਧ ਬਿੱਲ, 2026' ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ 6 ਵਿਭਾਗਾਂ ਦੀਆਂ ਮਹੱਤਵਪੂਰਨ ਰਿਪੋਰਟਾਂ ਵੀ ਟੇਬਲ ਕੀਤੀਆਂ ਜਾਣਗੀਆਂ। ਦੂਜੇ ਪਾਸੇ, ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਵਿੱਚ ਹਨ।
ਇਸ ਤੋਂ ਪਹਿਲਾਂ ਸੈਸ਼ਨ ਦੇ ਪਹਿਲੇ ਦਿਨ ਕਥਿਤ ਫਾਰਮੇਸੀ ਪ੍ਰੀਖਿਆ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਵਿਰੋਧ ਜਤਾਉਂਦੇ ਹੋਏ ਵਾਕਆਊਟ ਕੀਤਾ ਸੀ। ਕਾਂਗਰਸੀ ਵਿਧਾਇਕ ਕਾਲੇ ਕੱਪੜੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਧਾਨ ਸਭਾ ਪਹੁੰਚੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ। ਸਦਨ ਵਿੱਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਵਿਚਕਾਰ ਤਿੱਖੀ ਬਹਿਸਬਾਜ਼ੀ ਵੀ ਦੇਖਣ ਨੂੰ ਮਿਲੀ।
- Download Babushahi App
-
-