ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਦਰ ਵਰਕਸ਼ਾਪ ਅਤੇ ਤੀਆਂ ਦਾ ਪ੍ਰੋਗਰਾਮ ਕਰਵਾਇਆ
ਪਿੰਡ ਦੇ ਸਕੂਲ ਲਈ ਹਰੇਕ ਬਣਦੀ ਸਹੂਲਤ ਪਹਿਲ ਦੇ ਅਧਾਰ ਤੇ ਦਿੱਤੀ ਜਾਵੇਂਗੀ :- ਮਨਦੀਪ ਸਿੰਘ ਪੋਲਾ
ਫਤਿਹਗੜ੍ਹ ਸਾਹਿਬ 07 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਦਰ ਵਰਕਸ਼ਾਪ ਅਤੇ ਤੀਆਂ ਦਾ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿਆਰੇ ਬੱਚਿਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਤੀਆਂ ਨਾਲ ਸਬੰਧਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਮਾਗਮ ਵਿੱਚ ਗ੍ਰਾਮ ਪੰਚਾਇਤ ਪੋਲਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸਰਪੰਚ ਮਾਨ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਕਲੱਬ ਮੈਂਬਰ ਗਗਨਜੀਤ ਸਿੰਘ, ਪੰਚ ਪ੍ਰੇਮ ਸਿੰਘ, ਭਰਪੂਰ ਸਿੰਘ, ਰਸਪਾਲ ਸਿੰਘ ਅਤੇ ਪ੍ਰਦੀਪ ਸਿੰਘ, ਨਿਰਮਲ ਸਿੰਘ, ਲੰਬਰਦਾਰ ਇਕਬਾਲ ਸਿੰਘ ਸਮੇਤ ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਸਕੂਲ ਸਟਾਫ਼ ਵਿੱਚੋਂ ਐਚ.ਟੀ. ਜਸਪਾਲ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਕਿਰਨਜੀਤ ਕੌਰ ਅਤੇ ਰਵਿੰਦਰ ਕੌਰ ਸਮੇਤ ਸਮੂਹ ਸਟਾਫ਼ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਪਿੰਡ ਦੀਆਂ ਮਾਵਾਂ ਅਤੇ ਧੀਆਂ ਨੇ ਵੀ ਤੀਆਂ ਦੇ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਹਿਯੋਗ ਕਰਨ ਲਈ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ, ਅੱਗੇ ਉਹਨਾਂ ਨੇ ਕਿਹਾ ਕਿ ਸਕੂਲ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਲਈ ਦੋ ਏ.ਸੀ. ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਕੂਲ ਦੀਆਂ ਹੋਰ ਲੋੜਾਂ ਅਤੇ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਕੂਲ ਨੂੰ ਹਰ ਬਣਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ।
ਸਮਾਗਮ ਦੌਰਾਨ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਵੱਲੋਂ ਅਜਿਹੇ ਸੱਭਿਆਚਾਰਕ ਅਤੇ ਸਿੱਖਿਆਤਮਕ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ ਗਈ।
- Download Babushahi App
-
-