ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ
ਭਾਰਤ ਵਿਕਾਸ ਪਰਿਸ਼ਦ ਦੇ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਨੇ ਐਕਸ਼ਨ ਲੈਣ ਦਾ ਕੀਤਾ ਐਲਾਨ
ਰੋਹਿਤ ਗੁਪਤਾ
ਗੁਰਦਾਸਪੁਰ , 8 ਅਗਸਤ 2026 :
ਸ਼ਹਿਰ ਵਿੱਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਖਿਲਾਫ ਨਗਰ ਕੌਂਸਲ ਆਪਣਾ ਐਕਸ਼ਨ ਸ਼ੁਰੂ ਕਰਨ ਜਾ ਰਹੀ ਹੈ। ਭਾਰਤ ਵਿਕਾਸ ਪਰਿਸ਼ਦ ਦੀ ਯੁਵਾ ਚੇਤਨਾ ਸ਼ਾਖਾ ਵੱਲੋਂ ਨਵੇਂ ਬਣੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦੇਣ ਤੋਂ ਬਾਅਦ ਇਹ ਸਮੱਸਿਆ ਉਹਨਾਂ ਦੇ ਸਾਹਮਣੇ ਚੁੱਕੀ ਗਈ ਅਤੇ ਸ਼ਹਿਰ ਵਿੱਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਗਿਣਤੀ ਤੇ ਚਿੰਤਾ ਪ੍ਰਗਟ ਕਰਦੇ ਹੋਏ ਨਗਰ ਕੌਂਸਲ ਪ੍ਰਧਾਨ ਨੂੰ ਇਸ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਮੰਗ ਪੱਤਰ ਦਿੱਤਾ ਗਿਆ। ਪ੍ਰਧਾਨ ਸਮੀਰ ਅਬਰੋਲ ਨਹੀਂ ਕਿਹਾ ਕਿ ਅਵਾਰਾ ਕੁੱਤਿਆਂ ਦਾ ਸ਼ਿਕਾਰ ਬਹੁਤ ਸਾਰੇ ਮਾਸੂਮ ਤੇ ਕਈ ਲੋਕ ਵੀ ਹੋ ਚੁੱਕੇ ਹਨ। ਝੁੰਡ ਵਿੱਚ ਇਹ ਕੁੱਤੇ ਹੋਰ ਵੀ ਜ਼ਿਆਦਾ ਖਤਰਨਾਕ ਹੋ ਜਾਂਦੇ ਹਨ ਤਾਂ ਨਗਰ ਕੌਂਸਲ ਪ੍ਰਧਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਇਸ ਵਾਰੀ ਉਹਨਾਂ ਵੱਲੋਂ ਪਹਿਲਾਂ ਹੀ ਮਾਸਟਰ ਪਲਾਨ ਤਿਆਰ ਕਰ ਲਿਆ ਗਿਆ ਹੈ ਅਤੇ ਇੱਕ ਦੋ ਦਿਨ ਵਿੱਚ ਹੀ ਅਵਾਰਾ ਕੁੱਤਿਆਂ ਨੂੰ ਫੜ ਕੇ ਉਹਨਾਂ ਦੀ ਨਸਬੰਦੀ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਜਾਏਗੀ। ਇਸ ਦੇ ਨਾਲ ਹੀ ਜਿਹੜੇ ਕੁੱਤੇ ਖਤਰਨਾਕ ਨਜ਼ਰ ਆਉਣਗੇ ਉਹਨਾਂ ਨੂੰ ਡੋਗ ਸ਼ੈਲਟਰ ਹੋਣ ਵਿੱਚ ਭੇਜਿਆ ਜਾਏਗਾ ਤਾਂ ਜੋ ਉਹ ਕਿਸੇ ਦਾ ਨੁਕਸਾਨ ਨਾ ਕਰ ਸਕਣ ।
- Download Babushahi App
-
-