ਸੁਖਬੀਰ ਬਾਦਲ ’ਤੇ ਹਮਲੇ ਦੀ ਕੇਵਲ ਢਿੱਲੋਂ ਨੇ ਕੀਤੀ ਸਖ਼ਤ ਨਿੰਦਾ, ਕਿਹਾ- ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ
Babushahi Network
ਚੰਡੀਗੜ੍ਹ, 13 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿੱਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਸਿਆਸੀ ਵਿਰੋਧ ਨੂੰ ਹਿੰਸਕ ਤਰੀਕੇ ਨਾਲ ਪ੍ਰਗਟ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਸਿਆਸੀ ਪਰੰਪਰਾ ਹਮੇਸ਼ਾ ਵਿਚਾਰਾਂ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਗੱਲ ਰੱਖਣ ਦੀ ਰਹੀ ਹੈ। ਸਿਆਸੀ ਆਗੂਆਂ ਜਾਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਕ ਕਾਰਵਾਈਆਂ ਸਮਾਜ ਵਿੱਚ ਗਲਤ ਸੰਦੇਸ਼ ਦਿੰਦੀਆਂ ਹਨ ਅਤੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਭਾਜਪਾ ਪ੍ਰਧਾਨ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਅਸਹਿਮਤੀ ਨੂੰ ਹਿੰਸਾ ਦੀ ਬਜਾਏ ਸੰਵਾਦ ਅਤੇ ਲੋਕਤੰਤਰਿਕ ਤਰੀਕਿਆਂ ਰਾਹੀਂ ਪ੍ਰਗਟ ਕੀਤਾ ਜਾਣਾ ਚਾਹੀਦਾ ਹੈ।
- Download Babushahi App
-
-