ਫਤਿਹਗੜ੍ਹ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 15 ਅਗਸਤ 2026:-ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਾਧੋਪੁਰ ਸਟੇਡੀਅਮ ਵਿਖੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਨ। ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਸ਼ਹੀਦ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ ਸਟੇਟ ਐਵਾਰਡੀ ਸ. ਨੌਰੰਗ ਸਿੰਘ ਖਰੌੜ, ਸ. ਬਲਜਿੰਦਰ ਸਿੰਘ ਸਰਪੰਚ ਰਜਿੰਦਰਗੜ੍ਹ, ਸ. ਸੁਖਬੀਰ ਸਿੰਘ ਬਲਾਕ ਪ੍ਰਧਾਨ ਖੇੜਾ, ਸ. ਅਜੀਤ ਸਿੰਘ ਤਿੰਬਰਪੁਰ, ਸ. ਜਸਪ੍ਰੀਤ ਸਿੰਘ ਆਦਿ ਸ਼ਾਮਲ ਸਨ।
ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਅਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਰਾਏ, ਸ. ਗੁਰਪ੍ਰੀਤ ਸਿੰਘ ਜੀ.ਪੀ., ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ਪਾਰਟੀ ਪੰਜਾਬ, ਸ. ਅਜੇ ਸਿੰਘ ਲਿਬੜਾ, ਪ੍ਰਧਾਨ ਆਮ ਆਦਮੀ ਪਾਰਟੀ ਫਤਿਹਗੜ੍ਹ ਸਾਹਿਬ ਅਤੇ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸ.ਐਸ.ਪੀ. ਸ੍ਰੀ ਸੁਭਮ ਅਗਰਵਾਲ ਆਈ.ਪੀ.ਐਸ., ਸ੍ਰੀ ਗੁਲਸ਼ਨ ਛਾਵੜਾ ਓ.ਐਸ.ਡੀ. ਟੂ ਸਿੱਖਿਆ ਮੰਤਰੀ, ਸ. ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਸਾਹਿਬ, ਸ. ਬਲਵੀਰ ਸਿੰਘ ਸੋਢੀ ਬਲਾਕ ਪ੍ਰਧਾਨ, ਸ. ਗੁਰਪ੍ਰੀਤ ਸਿੰਘ ਭਿੰਡਰ ਸਿੱਖਿਆ ਇੰਚਾਰਜ ਫਤਿਹਗੜ੍ਹ ਸਾਹਿਬ, ਸ. ਮਨਦੀਪ ਸਿੰਘ ਪੋਲਾ ਬਲਾਕ ਸੰਮਤੀ ਮੈਂਬਰ, ਸ. ਸਤੀਸ਼ ਕੁਮਾਰ, ਮਾਨਵ ਜੀ, ਡੀ.ਈ.ਓ. ਸ੍ਰੀਮਤੀ ਰਵਿੰਦਰ ਕੌਰ, ਡਿਪਟੀ ਡੀ.ਈ.ਓ. ਸ. ਦੀਦਾਰ ਸਿੰਘ ਮਾਂਗਟ, ਡਿਪਟੀ ਡੀ.ਈ.ਓ. ਸ੍ਰੀਮਤੀ ਕਮਲਜੀਤ ਕੌਰ ਅਤੇ ਸ. ਅਮਨ ਮੱਟੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਵੀ ਦਿੱਤਾ ਗਿਆ।
- Download Babushahi App
-
-