ਖੁਰਾਕ ਅਤੇ ਸਿਵਲ ਸਪਲਾਈ ਇੰਸਪੈਕਟਰ ਤੇ ਅਫ਼ਸਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ
-ਜ਼ਿਲ੍ਹਾ ਪੱਧਰੀ ਧਰਨੇ ਉਪਰੰਤ ਡੀਸੀ ਰਾਹੀਂ ਭੇਜਿਆ ਮੰਗ ਪੱਤਰ
ਅਸ਼ੋਕ ਵਰਮਾ
ਬਰਨਾਲਾ, 21 ਅਗਸਤ 2026:ਪੰਜਾਬ ਰਾਜ ਦੇ ਖੁਰਾਕ ਸਪਲਾਈ ਵਿਭਾਗ ਬਰਨਾਲਾ ਵਿੱਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ ਜਿਵੇਂ ਤਨਖਾਹਾਂ ਵਿੱਚੋਂ ਨਜ਼ਾਇਜ ਲੇਟ ਡਾਕੂਮੈਂਟ ਰਿਕਵਰੀਆਂ ਤੇ ਬਾਕੀ ਲਟਕਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ ਮਟੋਲ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਅਤੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਬਰਨਾਲਾ ਦੇ ਪ੍ਰਧਾਨ ਪ੍ਰੀਤਮੋਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵੀ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ (PDS) ਅਤੇ ਸੂਬੇ ਦੇ ਅਨਾਜ ਦੀ ਖਰੀਦ, ਸਾਂਭ ਸੰਭਾਲ ਅਤੇ ਦੇਸ਼ ਭਰ ਵਿੱਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾ ਵਿੱਚੋਂ ' ਲੇਟ ਡਾਕੂਮੈਂਟ ਰਿਕਵਰੀਆਂ' ਦੇ ਨਾਂ ਤੇ ਭਾਰੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਮੰਤਰੀ ਵਾਰ ਵਾਰ ਮੀਟਿੰਗ ਮੰਗੇ ਜਾਣ ਦੇ ਬਾਵਜੂਦ ਟਾਲਾਮਟੋਲ ਕਰਨ ਕਾਰਨ ਨਿਰੀਖਕ ਕੇਡਰ ਵਿੱਚ ਭਾਰੀ ਰੋਸ ਹੈ। ਆਗੂਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵਿਭਾਗ ਵੱਲੋਂ ਅਨਾਜ ਦੀ ਸਾਂਭ ਸੰਭਾਲ ਲਈ ਲੋੜੀਂਦਾ ਸਟਾਕ ਆਰਟੀਕਲ (ਜਿਵੇਂ ਕਰੇਟ, ਤਰਪਾਲਾਂ ਆਦਿ) ਮੁੱਹਈਆ ਨਹੀਂ ਕਰਵਾਇਆ ਗਿਆ। ਫ਼ੀਲਡ ਸਟਾਫ਼ ਦੇ ਦਫਤਰਾਂ ਲਈ ਜ਼ਰੂਰੀ ਇਨਫਰਾਸਟਚਕਰ ਮੁੱਹਈਆ ਕਰਵਾਉਂਣ ਅਤੇਬਕਾਇਆ ਭੱਤੇ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।ਇਸ ਮੌਕੇ ਗੁਲਾਬ ਸਿੰਘ, ਉਪਿੰਦਰਜੀਤ ਸਿੰਘ, ਸੁਲਕਸ਼ ਗੋਇਲ , ਪ੍ਰਵੀਨ ਕੁਮਾਰ ਏ.ਐੱਫ.ਐਂਸ.ਓ., ਅਭੀਸ਼ੇਕ ਭਾਰਤੀ ਏ.ਐੱਫ.ਐਂਸ.ਓ., ਰਾਜੀਵ ਮਿਤਲ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਵਰੁਨ ਗੋਇਲ ਤੇ ਮਨੋਜ ਗੋਇਲ ਆਦਿ ਆਗੂ ਵੀ ਹਾਜ਼ਰ ਸਨ।
- Download Babushahi App
-
-