ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਮੋਰਚੇ ਦੀਆਂ ਤਿਆਰੀਆਂ ਲਈ ਲਾਮਬੰਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 22 ਅਗਸਤ 2026 ' ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਅੱਜ ਜ਼ਿਲਾ ਬਠਿੰਡਾ ਨੇ ਮੋਰਚੇ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਪਿੰਡ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਬਲਾਕਾਂ ਵੱਲੋਂ ਅੱਜ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਹੈ। ਇਸ ਦੀ ਤਿਆਰੀ ਲਈ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ,ਜਾਗੋ ਮਾਰਚ, ਢੋਲ ਮਾਰਚ,ਬਲਾਕ ਪੱਧਰੇ ਮੋਟਰ ਸਾਈਕਲ ਮਾਰਚ ਕਰਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ ।
ਉਹਨਾਂ ਦੱਸਿਆ ਕਿ ਪੱਕੇ ਮੋਰਚਿਆਂ ਵਿੱਚ ਰਹਿਣ ਲਈ ਟਰਾਲੀਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਲੰਗਰ ਲਈ ਪਿੰਡਾਂ ਵਿੱਚੋਂ ਰਾਸ਼ਨ ਇਕੱਠਾ ਕੀਤਾ ਜਾਵੇਗਾ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਮੋਰਚਿਆਂ ਦੇ ਇਕੱਠਾਂ ਦੇ ਦਬਾਅ ਰਾਹੀਂ ਸਰਕਾਰ ਨੂੰ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਜਿਹਦੇ ਵਿੱਚ ਮੁਕਤ ਵਪਾਰ ਸਮਝੌਤਾ ਰੱਦ ਹੋਵੇ ,ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਲਵੇ ,ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਜ਼ੇ ਖਤਮ ਹੋਣ ਕਰਜਾ ਕਾਨੂੰਨ ਬਣੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ ,ਸਰਕਾਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲੈ ਕੇ ਆਵੇ ,ਪੁਲਿਸ ਜਬਰ ਬੰਦ ਕੀਤਾ ਜਾਵੇ ,ਝੂਠੇ ਪੁਲਿਸ ਮੁਕਾਬਲੇ ਬੰਦ ਹੋਣ।
ਉਹਨਾਂ ਮੰਗ ਕੀਤੀ ਕਿ ਕਿਸਾਨ ਆਗੂਆਂ ਤੇ ਅੰਦੋਲਨਾ ਦੌਰਾਨ ਪਾਏ ਸਾਰੇ ਪਰਚੇ ਰੱਦ ਹੋਣ ,ਇਸ ਤੋਂ ਇਲਾਵਾ ਆਬਾਦਕਾਰਾਂ ਨੂੰ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕ ਹੱਕ ਮਿਲਣ ਤੇ ਹੜਾਂ ਅਤੇ ਕੁਦਰਤੀ ਆਫਤਾਂ ਨਾਲ ਹੋਵੇ ਨੁਕਸਾਨ ਦਾ ਮੁਆਵਜਾ ਕਾਸਤਕਾਰਾਂ ਨੂੰ ਮਿਲੇ ਇਹ ਭਖਦੀਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਜਿਲਾ ਪੱਧਰੇ ਮੋਰਚੇ ਲਾਏ ਜਾ ਰਹੇ ਹਨ। ਮੀਟਿੰਗ ਵਿੱਚ ਔਰਤਾਂ ਦੀ ਲਾਮਬੰਦੀ ਲਈ ਹਰ ਬਲਾਕ ਅਤੇ ਪਿੰਡਾਂ ਅੰਦਰ ਔਰਤਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਘਰ ਘਰ ਸੁਨੇਹੇ ਲਾਏ ਜਾਣ ਮੀਟਿੰਗ ਵਿੱਚ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ, ਜਗਦੇਵ ਸਿੰਘ ਜੋਗੇਵਾਲਾ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਬਲਾਕਾਂ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾ ਸਰਗਰਮ ਵਰਕਰ ਵੀ ਹਾਜ਼ਰ ਸਨ ।
- Download Babushahi App
-
-