File Photo
ਸਤਲੁਜ ਦਰਿਆ ਦੀ ਢਾਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਬੰਨ੍ਹ ਟੁੱਟਣ ਦਾ ਖ਼ਤਰਾ; ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ
ਬਲਜੀਤ ਸਿੰਘ
ਪੱਟੀ/ਤਰਨ ਤਾਰਨ, 23 ਅਗਸਤ 2026: ਕਸਬਾ ਹਰੀਕੇ ਤੋਂ ਕੁਝ ਦੂਰੀ ’ਤੇ ਪੈਂਦੇ ਸਤਲੁਜ ਬੰਨ੍ਹ ਨੂੰ ਦਰਿਆ ਦੀ ਤੇਜ਼ ਢਾਹ ਲੱਗਣ ਕਾਰਨ ਬੰਨ੍ਹ ਕਿਨਾਰੇ ਵੱਸਦੇ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਲਕਾ ਪੱਟੀ ਅਧੀਨ ਪਿੰਡ ਜਲੋ ਕਹਿੰਦੇ ਨੇੜੇ ਸਤਲੁਜ ਦਰਿਆ ਦੀ ਢਾਹ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਅਤੇ ਘਰਾਂ ਦੇ ਨੁਕਸਾਨ ਦਾ ਡਰ ਸਤਾ ਰਿਹਾ ਹੈ।
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਹ ਲਗਾਤਾਰ ਤਰਨ ਤਾਰਨ ਪ੍ਰਸ਼ਾਸਨ ਨੂੰ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ, ਪਰ ਅਜੇ ਤੱਕ ਢਾਹ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਦੱਸਿਆ ਕਿ ਢਾਹ ਹੁਣ ਪਿੰਡਾਂ ਵੱਲ ਵਧ ਰਹੀ ਹੈ ਅਤੇ ਜੇਕਰ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਤਾਂ ਕਈ ਪਿੰਡ ਦਰਿਆ ਦੀ ਲਪੇਟ ਵਿੱਚ ਆ ਸਕਦੇ ਹਨ।
ਉਨ੍ਹਾਂ ਕਿਹਾ ਕਿ ਢਾਹ ਤੋਂ ਕਰੀਬ 50 ਫੁੱਟ ਦੀ ਦੂਰੀ ’ਤੇ ਕਈ ਕਿਸਾਨਾਂ ਦੇ ਘਰ ਵੀ ਖਤਰੇ ਵਿੱਚ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਮੌਕੇ ’ਤੇ ਪਹੁੰਚ ਕੇ ਢਾਹ ਨੂੰ ਰੋਕਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਕਿਸਾਨਾਂ ਵੱਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
- Download Babushahi App
-
-