ਪਿੰਡ ਟਿੱਬਾ ਬਸਤੀ ਭਰੋਵਾਲ ਦੇ ਵੱਡੀ ਗਿਣਤੀ ਪਰਿਵਾਰ ‘ਆਪ’ ਵਿੱਚ ਸ਼ਾਮਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 24 ਅਗਸਤ 2026 ਪਿੰਡ ਟਿੱਬਾ ਬਸਤੀ ਭਰੋਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜਨਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਭਰੋਸੇ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੁੜਨ ਨਾਲ ਪਿੰਡ ਵਿੱਚ ‘ਆਪ’ ਦਾ ਜਥੇਬੰਦਕ ਆਧਾਰ ਹੋਰ ਮਜ਼ਬੂਤ ਹੋਇਆ ਹੈ।
- Download Babushahi App
-
-