ਤਲਵੰਡੀ ਚੌਧਰੀਆਂ ’ਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਕਈ ਪਰਿਵਾਰ ਪਾਰਟੀ ’ਚ ਸ਼ਾਮਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 24 ਅਗਸਤ 2026 ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਕਈ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ‘ਆਪ’ ਦਾ ਪੱਲਾ ਫੜ ਲਿਆ। ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨੂੰ ਪਿੰਡ ਦੀ ਸਿਆਸਤ ਵਿੱਚ ‘ਆਪ’ ਦੀ ਵਧਦੀ ਪਕੜ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਆਮ ਲੋਕ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਪਿੰਡਾਂ ਵਿੱਚ ਵੀ ਹਾਂ-ਪੱਖੀ ਪ੍ਰਭਾਵ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਚੌਧਰੀਆਂ ਸਮੇਤ ਹਲਕੇ ਦੇ ਹਰ ਪਿੰਡ ਵਿੱਚ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਹਲਕਾ ਇੰਚਾਰਜ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਤਲਵੰਡੀ ਚੌਧਰੀਆਂ ਵਰਗੇ ਵੱਡੇ ਪਿੰਡ ਵਿੱਚ ਕਈ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸਥਾਨਕ ਸੰਗਠਨ ਲਈ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਿਆਸੀ ਰੁਝਾਨ ਦਾ ਹਲਕੇ ਦੀ ਸਿਆਸਤ ’ਤੇ ਕੀ ਅਸਰ ਪੈਂਦਾ ਹੈ, ਇਹ ਦੇਖਣਾ ਦਿਲਚਸਪ ਹੋਵੇਗਾ।
- Download Babushahi App
-
-