ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਰੋਹਿਤ ਗੁਪਤਾ
ਬਟਾਲਾ, 24 ਅਗਸਤ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਆਦਿ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਸਮੂਹ ਵਿਭਾਗਾਂ ਨੂੰ ਬਟਾਲਾ ਸ਼ਹਿਰ ਅੰਦਰ ਚੱਲ ਕਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਲਈ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਨ੍ਹਾਂ ਵਲੋਂ ਆਪਣੀ ਟੀਮ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਦੇ ਵਿਕਾਸ ਜਾਇਜ਼ਾ ਲਿਆ ਗਿਆ ਹੈ, ਤਾਂ ਜੋ ਵਿਆਹ ਪੁਰਬ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਵਿਕਾਸ ਕੰਮ ਮੁਕੰਮਲ ਕੀਤੇ ਜਾ ਸਕਣ।
ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਾਰਪੋਰੇਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੰਮ ਕਰਵਾਏ ਜਾਣਗੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
- Download Babushahi App
-
-