MLA ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਿਕਾਰ ਮਾਛੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜਿਆ ਰਹੇ।
ਇਸੇ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਿਕਾਰ ਮਾਛੀਆਂ ਵਿਖੇ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਅਤੇ ਬੱਚਿਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਸੈਲਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਸਮੇਤ ਹਲਕੇ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ ਤੇ ਭਵਿੱਖੀ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਲਗਾਤਾਰ ਕੋਸ਼ਿਸ਼ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ, ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਤੇ ਤੰਦਰੁਸਤ ਹੋਵੇਗਾ | ਪਿੰਡਾਂ ਵਿੱਚ ਖੇਡ ਮੈਦਾਨ ਹੋਣ ਨਾਲ ਖਿਡਾਰੀ ਆਪਣੀ ਖੇਡ ਨੂੰ ਹੋਰ ਨਿਖਾਰ ਸਕੇਗਾ ਤੇ ਕਿਸੇ ਹੋਰ ਥਾਂ ਤੇ ਖੇਡ ਲਈ ਆਉਣ ਜਾਣ ਦੀ ਖੱਜਲ ਖਵਾਰੀ ਤੋਂ ਵੀ ਬਚੇਗਾ। ਨੌਜਵਾਨ ਖੇਡਾਂ ਖੇਡ ਕੇ ਸੂਬੇ ਦਾ ਨਾਮ ਰੋਸ਼ਨ ਕਰਨਗੇ ਅਤੇ ਚੰਗੀ ਮੁਹਾਰਤ ਹਾਸਲ ਕਰੇਗਾ|
- Download Babushahi App
-
-