Big Breaking- ਡਾ. ਧਰਮਵੀਰ ਗਾਂਧੀ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ; ਧਾਰਮਿਕ ਭਾਵਨਾਵਾਂ ਠੇਸ ਪਹੁੰਚਾਉਣ ਦੇ ਦੋਸ਼
Ravi Jakhu
ਲੁਧਿਆਣਾ, 26 ਅਗਸਤ 2026- ਸਨਾਤਨ ਸੇਵਾ ਸਮਿਤੀ ਪੰਜਾਬ ਦੇ ਨੁਮਾਇੰਦੇ ਵਰੁਣ ਮਹਿਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਖ਼ਿਲਾਫ਼ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ। ਇਹ ਸ਼ਿਕਾਇਤ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ 'ਤੇ ਹਿੰਦੂ ਧਰਮ, ਧਾਰਮਿਕ ਯਾਤਰਾਵਾਂ ਅਤੇ ਦੇਵੀ-ਦੇਵਤਿਆਂ ਸਬੰਧੀ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਦਰਜ ਕਰਵਾਈ ਗਈ ਹੈ।
ਸ਼ਿਕਾਇਤਕਰਤਾ ਅਨੁਸਾਰ ਡਾ. ਧਰਮਵੀਰ ਗਾਂਧੀ ਵੱਲੋਂ ਆਪਣੇ ਫੇਸਬੁੱਕ ਖਾਤੇ 'ਤੇ ਹਿੰਦੂ ਧਰਮ, ਧਾਰਮਿਕ ਯਾਤਰਾਵਾਂ ਅਤੇ ਭਗਵਾਨ ਸ਼ਿਵ ਤੇ ਭਗਵਾਨ ਸ਼੍ਰੀ ਰਾਮ ਦੇ ਨਾਮ ਸਬੰਧੀ ਇਤਰਾਜ਼ਯੋਗ ਅਤੇ ਅਪਮਾਨਜਨਕ ਪੋਸਟਾਂ/ਟਿੱਪਣੀਆਂ ਕੀਤੀਆਂ ਗਈਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹਨਾਂ ਟਿੱਪਣੀਆਂ ਨਾਲ ਹਿੰਦੂ/ਸਨਾਤਨ ਧਰਮ ਵਿੱਚ ਆਸਥਾ ਰੱਖਣ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਇਸ ਨਾਲ ਸਮਾਜ ਵਿੱਚ ਤਣਾਅ ਅਤੇ ਆਪਸੀ ਵਿਰੋਧ ਦੀ ਸਥਿਤੀ ਪੈਦਾ ਹੋ ਸਕਦੀ ਹੈ। ਸ਼ਿਕਾਇਤ ਦੇ ਨਾਲ ਸਬੰਧਤ ਫੇਸਬੁੱਕ ਪੋਸਟਾਂ ਅਤੇ ਟਿੱਪਣੀਆਂ ਦੇ ਸਕ੍ਰੀਨਸ਼ਾਟ ਵੀ ਸਬੂਤ ਵਜੋਂ ਪੁਲਿਸ ਨੂੰ ਨੱਥੀ ਕਰਕੇ ਭੇਜੇ ਗਏ ਹਨ।
- Download Babushahi App
-
-