ਲੋਕਾਂ ਨੂੰ ਨਸ਼ਿਆਂ ਖਿਲਾਫ਼ ਕੀਤਾ ਲਾਮਬੰਦ - ਡਾ.ਅਰਸ਼ਦੀਪ ਸਿੰਘ
ਜ਼ਿਲ੍ਹਾ ਇੰਚਾਰਜ ਡਾ. ਅਰਸ਼ਦੀਪ ਸਿੰਘ ਵਲੋਂ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਮੀਟਿੰਗ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 26 ਅਗਸਤ
ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਇੰਚਾਰਜ, ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਨਸ਼ਾ ਮੁਕਤੀ ਟੀਮ ਨਾਲ ਪਨੂੰ ਪੈਲਸ, ਨੇੜੇ ਗੁਰਦੁਆਰਾ ਬਾਬਾ ਮੰਝ ਸਾਹਿਬ ਜੀ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮੁਖਤਾਰ ਸਿੰਘ ਬੋਜਾ, ਯੂਥ ਆਗੂ ਅੰਮ੍ਰਿਤ ਪਾਲ ਸਿੰਘ ਸੋਹੀ, ਸਰਪੰਚ ਚਰਨਜੀਤ ਸਿੰਘ ਚੌਧਰੀਵਾਲ,ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਚੱਲ ਰਹੀ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕੀਤਾ ਜਾ ਰਿਹਾ ਹੈ।
ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ ਹੈ ਅਤੇ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨ੍ਹਾਂ ਦਾ ਨਸ਼ਾ ਛਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀ ਟੀਮਾਂ ਵਲੋਂ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਸਤਿਕਾਰ ਮਿਲ ਰਿਹਾ ਹੈ। ਲੋਕ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਿਆ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਹਨ।
- Download Babushahi App
-
-