Big Breaking- ਪਹਿਲਾਂ ਹੜਤਾਲ ਖ਼ਤਮ ਕਰੋ, ਫਿਰ ਕਰਾਂਗੇ ਗੱਲਬਾਤ- ਸੀਐੱਮ ਮਾਨ ਦੀ ਮੁਲਾਜ਼ਮਾਂ ਨੂੰ ਦੋ ਟੁੱਕ
ਚੰਡੀਗੜ੍ਹ, 27 ਅਗਸਤ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਉਸੇ ਵੇਲੇ ਅੱਗੇ ਵਧੇਗੀ, ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਸਥਿਤੀ ਹੋਰ ਸਪੱਸ਼ਟ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ... ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...।
- Download Babushahi App
-
-