Breaking : ਮਹਾਂ-ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵਿਰੁਧ ਭਗਵੰਤ ਸਰਕਾਰ ਨੇ ਕਾਰਵਾਈ ਦੇ ਦਿੱਤੇ ਆਦੇਸ਼
ਗ਼ੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ
ਸੂਚੀ ਬਣਾਉਣ ਦੇ ਆਦੇਸ਼
ਚੰਡੀਗੜ੍ਹ/ਜਲੰਧਰ, 27 ਅਗਸਤ : ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਕੀਤੀ ਗਈ ਸੂਬਾ ਵਿਆਪੀ ਮਹਾਂ-ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁੱਖ ਅਖ਼ਤਿਆਰ ਕਰ ਲਿਆ ਹੈ।
ਪ੍ਰਸ਼ਾਸਨਿਕ ਕੰਮਕਾਜ ਠੱਪ ਹੋਣ ਅਤੇ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਹੜਤਾਲੀ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ।
ਸਰਕਾਰ ਵੱਲੋਂ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਹੜਤਾਲ ਦੌਰਾਨ ਦਫ਼ਤਰਾਂ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਤੁਰੰਤ ਸੂਚੀ ਤਿਆਰ ਕੀਤੀ ਜਾਵੇ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਮਨਜ਼ੂਰੀ ਜਾਂ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਛੱਡਣ ਵਾਲੇ ਮੁਲਾਜ਼ਮਾਂ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਆਮ ਜਨਤਾ ਦੇ ਟੈਕਸਾਂ ਨਾਲ ਸਰਕਾਰੀ ਖ਼ਜ਼ਾਨਾ ਚੱਲਦਾ ਹੈ, ਇਸ ਲਈ ਲੋਕਾਂ ਦੀ ਖੱਜਲ-ਖ਼ੁਆਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

- Download Babushahi App
-
-