ਮੁੱਖ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ਼ ਮੀਟਿੰਗ ਰੱਦ ਕਰਨਾ ਧੱਕੜ ਕਾਰਵਾਈ ਕਰਾਰ
ਅਸ਼ੋਕ ਵਰਮਾ
ਬਠਿੰਡਾ,27 ਅਗਸਤ 20 27 : ਸੂਬੇ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਲਾਜ਼ਮ ਜਥੇਬੰਦੀਆਂ ਨਾਲ਼ ਰੱਖੀ ਮੀਟਿੰਗ ਰੱਦ ਕਰਨ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਗੈਰਜਮਹੂਰੀ ਅਤੇ ਧੱਕੜ ਕਾਰਵਾਈ ਕਰਾਰ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਬਿਆਨ 'ਚ ਆਖਿਆ ਕਿ ਮੁੱਖ ਮੰਤਰੀ ਵੱਲੋਂ ਜਥੇਬੰਦੀਆਂ 'ਤੇ ਹੜਤਾਲ ਵਾਪਸੀ ਦੀ ਸ਼ਰਤ ਮੜ੍ਹ ਕੇ ਗੱਲਬਾਤ ਕਰਨ ਦਾ ਬਿਆਨ ਆਪ ਸਰਕਾਰ ਵੱਲੋਂ ਲੋਕਾਂ ਦੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ 'ਤੇ ਸਿੱਧਾ ਹਮਲਾ ਹੈ। ਖੇਤ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਜਗੀਰੂ ਤੇ ਹੈਂਕੜਬਾਜ ਵਿਹਾਰ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ਼ ਮੀਟਿੰਗ ਕਰਨ ਅਤੇ ਉਹਨਾਂ ਦੇ ਮਸਲਿਆਂ ਦਾ ਨਿਪਟਾਰਾ ਕਰਨ।
- Download Babushahi App
-
-