ਰੱਖੜੀ ਨੇ ਬੰਨ੍ਹਿਆ ਪਿਆਰ ਦਾ ਅਟੁੱਟ ਧਾਗਾ
ਚੰਡੀਗੜ੍ਹ 28 ਅਗਸਤ,2026
ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਤਿਉਹਾਰ ਰੱਖੜੀ ਅੱਜ ਪੂਰੇ ਭਾਰਤ ਭਰ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਘਰਾਂ ਵਿੱਚ ਖੁਸ਼ੀਆਂ ਦਾ ਮਾਹੌਲ ਰਿਹਾ ਅਤੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਪਿਆਰ ਤੇ ਸਨੇਹ ਦੀਆਂ ਰੰਗ ਬਰੰਗੀਆਂ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ।
ਭਰਾਵਾਂ ਨੇ ਵੀ ਆਪਣੀਆਂ ਭੈਣਾਂ ਦੀ ਹਰ ਖੁਸ਼ੀ ਵਿੱਚ ਸਾਥ ਦੇਣ ਅਤੇ ਹਮੇਸ਼ਾ ਉਨ੍ਹਾਂ ਦੀ ਰੱਖਿਆ ਤੇ ਸਨਮਾਨ ਲਈ ਖੜ੍ਹੇ ਰਹਿਣ ਦਾ ਦ੍ਰਿੜ ਇਰਾਦਾ ਦੁਹਰਾਇਆ ਲਿਆ। ਇਸ ਮੌਕੇ ਭੈਣ ਭਰਾਵਾਂ ਨੇ ਇੱਕ-ਦੂਜੇ ਨੂੰ ਮਠਿਆਈਆਂ ਅਤੇ ਤੋਹਫ਼ੇ ਦੇ ਕੇ ਰੱਖੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਰੱਖੜੀ ਦਾ ਤਿਉਹਾਰ ਸਿਰਫ਼ ਇੱਕ ਰਸਮ ਨਹੀਂ, ਸਗੋਂ ਭੈਣ-ਭਰਾ ਦੇ ਰਿਸ਼ਤੇ ਵਿੱਚ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ। ਰਖੜੀ ਦਾ ਇਸ ਪਵਿੱਤਰ ਤਿਉਹਾਰ ਪਰਿਵਾਰਕ ਰਿਸ਼ਤਿਆਂ ਦੀ ਮਜ਼ਬੂਤੀ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦਾ ਹੈ।
- Download Babushahi App
-
-