AAP ਦੇ ਹਲਕਾ ਅਤੇ ਸਪੋਰਟਸ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਵੱਲੋਂ ਅਸਤੀਫ਼ਾ
ਕਿਹਾ- ਹੁਣ ਮੇਰਾ ਪੂਰਾ ਧਿਆਨ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ’ਤੇ ਰਹੇਗਾ
Ravi Jakhu
ਪੱਟੀ, 30 ਅਗਸਤ 2026: ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਅਤੇ ਸਪੋਰਟਸ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਜਸਕੰਵਰ ਸਿੰਘ (ਜੱਸਾ ਪੱਟੀ) ਨੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਸਕੰਵਰ ਸਿੰਘ ਵੱਲੋਂ ਜਾਰੀ ਕੀਤੇ ਅਸਤੀਫ਼ੇ ਵਿੱਚ ਕਿਹਾ ਗਿਆ ਹੈ ਕਿ ਪੱਟੀ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਭ ਤੋਂ ਉੱਪਰ ਰੱਖਦਿਆਂ ਉਹਨਾਂ ਨੇ Sports Welfare Board Punjab ਦੇ Chairman ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਲਕਾ ਪੱਟੀ ਦੇ ਲੋਕਾਂ ਨੇ ਜੋ ਪਿਆਰ, ਭਰੋਸਾ ਅਤੇ ਜ਼ਿੰਮੇਵਾਰੀ ਦਿੱਤੀ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਮੇਰੀ ਪਹਿਲੀ ਤਰਜੀਹ ਹੈ। ਹੁਣ ਉਨ੍ਹਾਂ ਦਾ ਪੂਰਾ ਧਿਆਨ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੱਟੀ ਦੀ ਸੰਗਤ ਦੀ ਸੇਵਾ ਲਈ ਸਮਰਪਿਤ ਰਹੇਗਾ। ਜੱਸਾ ਪੱਟੀ ਨੇ ਆਪਣੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਅੱਗੇ ਵੀ ਹਲਕਾ ਪੱਟੀ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣਗੇ।
- Download Babushahi App
-
-