ਦੀਨਾਨਗਰ ਵਿਖੇ 'ਮਿਸ਼ਨ ਕਲੀਨ ਪੰਜਾਬ' ਤਹਿਤ ਸਫਾਈ ਮੁਹਿੰਮ ਜਾਰੀ
ਸਫਾਈ ਮੁਹਿੰਮ ਦੌਰਾਨ ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਚਾਹ ਦਾ ਪਿਆਲਾ ਕੀਤਾ ਸਾਂਝਾ
ਰੋਹਿਤ ਗੁਪਤਾ
ਦੀਨਾਨਗਰ/ਗੁਰਦਾਸਪੁਰ, 1 ਸਤੰਬਰ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਦੀ ਅਗਵਾਈ ਵਿੱਚ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਤਹਿਤ ਦੀਨਾਨਗਰ ਵਿਖੇ ਵਾਰਡ ਨੰਬਰ 6 ਅਤੇ 7 ਵਿੱਚ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਗਰੀਨਲੈਂਡ ਸਕੂਲ ਦੇ ਬਾਹਰ ਕੂੜੇ ਦਾ ਢੇਰ ਚੁਕਵਾਇਆ ਗਿਆ।
ਇਸ ਮੌਕੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਸਫ਼ਾਈ ਕਰਮਚਾਰੀਆਂ ਨਾਲ ਸਹਿਯੋਗ ਕਰਨ ਤਾਂ ਜੋ ਆਪਣੇ ਸ਼ਹਿਰ ਦੀਨਾਨਗਰ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ।
ਇਸ ਮੌਕੇ ਦੀਨਾਨਗਰ ਸ਼ਹਿਰ ਅੰਦਰ ਸਫਾਈ ਮੁਹਿੰਮ ਦੌਰਾਨ ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਚਾਹ ਦਾ ਪਿਆਲਾ ਸਾਂਝਾ ਕੀਤਾ ਅਤੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੀਨਾਨਗਰ ਨੂੰ ਸਾਫ਼ ਸੁਥਰਾ ਰੱਖਣ ਲਈ ਸਫਾਈ ਮੁਹਿੰਮ ਨਿਰੰਤਰ ਜਾਰੀ ਰਹੇਗੀ।
- Download Babushahi App
-
-