ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 22, ਪ੍ਰੇਮ ਨਗਰ, ਹਰਦੋਛੰਨੀ ਰੋਡ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ, 2 ਸਤੰਬਰ ਗੁਰਦਾਸਪੁਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਆਮ ਆਦਮੀ ਪਾਰਟੀ ਦੀ ਗੁਰਦਾਸਪੁਰ ਟੀਮ ਨਾਲ ਵਾਰਡ ਨੰਬਰ 22, ਪ੍ਰੇਮ ਨਗਰ, ਹਰਦੋਛੰਨੀ ਰੋਡ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।
ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ, ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਵਧਾਈਏ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਰੋਆ, ਸੁੰਦਰ ਅਤੇ ਸੋਹਣਾ ਗੁਰਦਾਸਪੁਰ ਤਿਆਰ ਕਰੀਏ।
ਸਫ਼ਾਈ ਨੂੰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਦੱਸਦਿਆਂ ਰਮਨ ਬਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ ਅਤੇ 'ਮਿਸ਼ਨ ਕਲੀਨ ਪੰਜਾਬ' ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਆਪਣੀ ਰੋਜ਼ਾਨਾ ਦੀ ਆਦਤ ਬਣਾਉਣਾ ਪਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ਼, ਹਰੇ-ਭਰੇ ਅਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਲਈ ਸਫ਼ਾਈ ਦੇ ਢਾਂਚੇ ਨੂੰ ਉਹਨਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਫ਼ਾਇਦਾ ਉਦੋਂ ਹੀ ਹੋਵੇਗਾ ਜਦੋਂ ਲੋਕ ਆਪ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਮਦਦ ਕਰਨਗੇ। ਉਹਨਾਂ ਲੋਕਾਂ ਨੂੰ ਸਹੀ ਤਰੀਕੇ ਨਾਲ ਕੂੜਾ ਸੁੱਟਣ ਅਤੇ ਗੁਰਦਾਸਪੁਰ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
- Download Babushahi App
-
-