ਆਕਸਫ਼ੋਰਡ ਸਕੂਲ ਦੇ ਵਿਦਿਆਰਥੀ ਯੂਥ ਡਿਪਲੋਮੈਟਿਕ ਕਨਕਲੇਵ ਵਿੱਚ ਹੋਏ ਸ਼ਾਮਿਲ
ਅਸ਼ੋਕ ਵਰਮਾ
ਭਗਤਾ ਭਾਈ, 5 ਸਤੰਬਰ 2026 :‘ਦ ਆਕਸਫ਼ੋਰਡ ਸਕੂਲ ਆਫ ਐਜੂਕੇਸ਼ਨ’ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਵਿੱਦਿਅਕ ਪੱਖ ਦੇ ਨਾਲ- ਨਾਲ ਹੋਰ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ ਜੋ ਉਹਨਾਂ ਦੀ ਬੌਧਿਕ ਸਮਰੱਥਾ ਨੂੰ ਵਧੇਰੇ ਤਰਾਸ਼ਦੀਆਂ ਅਤੇ ਉਹਨਾਂ ਦਾ ਮਾਰਗ ਦਰਸ਼ਨ ਕਰਦੀਆਂ ਹਨ। ਬਠਿੰਡਾ ਵਿਖੇ ' ਕਰਵਾਏ ' ਯੂਥ ਡਿਪਲੋਮੈਟਿਕ ਕਨਕਲੇਵ ' ਵਿੱਚ ਬਠਿੰਡਾ ਦੇ ਨਾਮਵਰ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਆਕਸਫ਼ੋਰਡ ਸਕੂਲ ਦੇ ਵੀ ਚਾਰ ਵਿਦਿਆਰਥੀ ਰਾਜਵਿੰਦਰ ਸਿੰਘ ਵਾਸੀ ਡੋਡ, ਜੀਨਤ ਬਾਵਾ ਵਾਸੀ ਕਲਿਆਣ ਸੁੱਖਾ, ਹਰਮਨਦੀਪ ਕੌਰ ਵਾਸੀ ਕਲਿਆਣ ਸੁੱਖਾ ਅਤੇ ਨਵਰੀਤ ਕੌਰ ਵਾਸੀ ਭਗਤਾ ਭਾਈ ਸਨ। ਇਸ ਮੌਕੇ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਸਨ , ਜਿਸ ਵਿੱਚੋਂ ਆਕਸਫ਼ੋਰਡ ਦੇ ਵਿਦਿਆਰਥੀਆਂ ਨੇ ਇੰਡੀਅਨ ਪਾਰਲੀਮੈਂਟ ਸੈਸ਼ਨ ਚੁਣਿਆ ।
ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਪਾਰਟੀ ਦੀ ਨੁਮਾਇੰਦਗੀ ਕਰਦੇ ਹੋਏ ਉੱਚੇ ਪੱਧਰ ਦੇ ਵਿਚਾਰ ਸਾਂਝੇ ਕੀਤੇ ਤੇ ਵਿਚਾਰ ਚਰਚਾ ਦੌਰਾਨ ਬਹੁਮੁੱਲੇ ਅਤੇ ਬੇਸ਼ਕੀਮਤੀ ਵਿਚਾਰ ਗ੍ਰਹਿਣ ਵੀ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਸਕੂਲ ਨੂੰ ‘ਫੈਕੈਲਟੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਐਸ.ਐਸ.ਟੀ. ਅਧਿਆਪਕ ਵਰੁਣ ਸ਼ੁਕਲਾ ਦੀ ਅਗਵਾਈ ਹੇਠ ਗਏ ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਚੇਤਨ ਹੋਣ ਲਈ ਪ੍ਰੇਰਿਤ ਕੀਤਾ ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ) ਹਰਗੁਰਪ੍ਰੀਤ ਸਿੰਘ ਗਗਨ ਬਰਾੜ( ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਰਨਲ ਸਕੱਤਰ ) ਅਤੇ ਗੁਰਮੀਤ ਸਿੰਘ ਗਿੱਲ (ਸਰਪੰਚ) ਨੇ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੀਆਂ ਹੋਰ ਵੱਖ -ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
- Download Babushahi App
-
-