Big Breaking: ਹਾਈਕੋਰਟ ਦੇ ਚੀਫ਼ ਜਸਟਿਸ ਦੀ ਪੱਕੀ ਨਿਯੁਕਤੀ 'ਤੇ ਭਗਵੰਤ ਸਰਕਾਰ ਨੇ ਚੁੱਕੇ ਸਵਾਲ, ਪੰਜਾਬ ਦੇ ਹੱਕ 'ਤੇ ਹਮਲਾ ਕਰਾਰ, ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ
Babushahi Network
ਚੰਡੀਗੜ੍ਹ, 6 ਸਤੰਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਬਣੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਆਪਣੀ ਸਹਿਮਤੀ ਨਹੀਂ ਦਿੰਦੀ। ਵਿੱਤ ਮੰਤਰੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਪੰਜਾਬ ਨਾਲ ਧੱਕੇਸ਼ਾਹੀ ਕਰਨ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਢਾਹ ਲਾਉਣ ਦੇ ਸਿੱਧੇ ਦੋਸ਼ ਲਗਾਏ ਹਨ।
ਇਸ ਬੇਹੱਦ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ਨੂੰ ਦੇਖਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਠੀਕ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਰਾਜ ਦੇ ਅਧਿਕਾਰਾਂ, ਫੈਡਰਲ ਢਾਂਚੇ 'ਤੇ ਹੋਏ ਹਮਲੇ ਅਤੇ ਇਸ ਨਿਯੁਕਤੀ ਨਾਲ ਜੁੜੇ ਸਾਰੇ ਕਾਨੂੰਨੀ ਤੇ ਸੰਵਿਧਾਨਕ ਪਹਿਲੂਆਂ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ ਅਤੇ ਅਗਲੇਰੀ ਰਣਨੀਤੀ ਉੱਤੇ ਫ਼ੈਸਲਾ ਲਿਆ ਜਾਵੇਗਾ।
- Download Babushahi App
-
-