ਖਡੂਰ ਸਾਹਿਬ ਨੇੜੇ ਦੋ ਗੱਡੀਆਂ ਦੀ ਭਿਆਨਕ ਟੱਕਰ, 3 ਦੀ ਮੌਤ
ਬਲਜੀਤ ਸਿੰਘ, ਪੱਟੀ-
ਥਾਣਾ ਵੈਰੋਵਾਲ ਅਧੀਨ ਆਉਂਦੇ ਇਲਾਕੇ ਵਿੱਚ ਬੀਤੀ ਰਾਤ ਦੋ ਗੱਡੀਆਂ ਦੀ ਜਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 6 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸਵਿਫਟ ਕਾਰ ਵਿੱਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਅਤੇ ਸੁਖਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕਾਜੀਕੋਟ ਦੀ ਮੌਤ ਹੋ ਗਈ।
ਦੂਜੀ ਐਕਸ ਯੂ ਵੀ ਗੱਡੀ ਵਿੱਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਸੰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੁੱਛਲ ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜ਼ਖ਼ਮੀ ਵਿਅਕਤੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਥਾਣਾ ਵੈਰੋਵਾਲ ਦੀ ਪੁਲਿਸ ਵਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
- Download Babushahi App
-
-