ਅੰਮ੍ਰਿਤਸਰ! ਹਲਕਾ ਪੱਛਮੀ ਅਤੇ ਅਟਾਰੀ ਤੋਂ "ਆਪ " ਆਗੂ ਸਾਥੀਆਂ ਸਣੇ ਅਕਾਲੀ ਦਲ ਵਾਰਿਸ ਚ ਸ਼ਾਮਿਲ
ਬਾਪੂ ਤਰਸੇਮ ਸਿੰਘ ਨੇ ਆਗੂਆਂ ਦਾ ਕੀਤਾ ਸਵਾਗਤ
ਕੁਲਵਿੰਦਰ ਸਿੰਘ
ਅੰਮ੍ਰਿਤਸਰ 9 ਸਤੰਬਰ 2026- ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਅਤੇ ਪੰਜਾਬ ਕਾਂਗਰਸ ਦੇ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਸਪੋਰਟਸ ਵਿੰਗ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਸ੍ਰ. ਗੁਰਦੇਵ ਜੱਜੀ, ਹਲਕਾ ਅਟਾਰੀ ਤੋਂ ਸ੍ਰ ਜਸਵਿੰਦਰ ਸਿੰਘ ਜਹਾਂਗੀਰ ਅਤੇ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਸ੍ਰ ਜਸਬੀਰ ਸਿੰਘ ਵਡਾਲੀ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ਼ਾਮਿਲ ਹੋਏ ਆਗੂਆਂ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਚਾਰਧਾਰਾ, ਪੰਜਾਬ ਦੇ ਹੱਕਾਂ, ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ੇ ਤੋ ਬਚਾਉਣ ਦੇ ਉਦੇਸ਼ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਬਾਪੂ ਤਰਸੇਮ ਸਿੰਘ ਜੀ ਨੇ ਸ੍ਰ. ਗੁਰਦੇਵ ਜੱਜੀ, ਸ੍ਰ ਜਸਵਿੰਦਰ ਸਿੰਘ ਜਹਾਂਗੀਰ ਅਤੇ ਸ੍ਰ ਜਸਬੀਰ ਸਿੰਘ ਵਡਾਲੀ ਦਾ ਅਤੇ ਉਹਨਾਂ ਦੇ ਨਾਲ ਆਏ ਸਾਥੀਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਆਗੂਆਂ ਵਿੱਚ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਯਾ ਸਿੰਘ, ਹਰਕਮਲਪ੍ਰੀਤ ਸਿੰਘ, ਚਾਚਾ ਪਲਵਿੰਦਰ ਸਿੰਘ, ਮਹਿੰਦਰ ਸਿੰਘ ਤੁੰਗ, ਸੁਖਰਾਜ ਸਿੰਘ ਸੁਲਤਾਨਵਿੰਡ, ਵਿਸ਼ਾਲ ਸਿੰਘ ਖਾਲਸਾ, ਸ੍ਰ ਕੁਲਦੀਪ ਸਿੰਘ ਵਡਾਲੀ, ਕੁਲਦੀਪ ਸਿੰਘ ਠੇਕੇਦਾਰ, ਕੁਲਵਿੰਦਰ ਸਿੰਘ ਵਡਾਲੀ, ਜੋਬਨ ਰੰਧਾਵਾ, ਮਨਜਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਰਾਜਦੀਪ ਸਿੰਘ ਮੱਟੂ, ਨਿਸ਼ਾਨ ਸਿੰਘ ਡੇਅਰੀ ਵਾਲੇ, ਬਾਬਾ ਗੁਰਪਾਲ ਸਿੰਘ, ਜਸਵੰਤ ਸਿੰਘ ਮਾਨ, ਸ੍ਰ ਉਂਕਾਰ ਸਿੰਘ, ਬਾਬਾ ਜਗਰੂਪ ਸਿੰਘ, ਹਰਜੀਤ ਸਿੰਘ, ਮਨੀ ਖਾਪੜਖੇੜੀ ਅਤੇ ਵਿੱਕੀ ਵਡਾਲੀ ਮੌਜੂਦ ਸਨ।
- Download Babushahi App
-
-