ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
ਪਟਿਆਲਾ, 11 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਤੰਬਰ 2026 ਦੀਆਂ ਪ੍ਰੀਖਿਆਵਾਂ ਮਿਤੀ 01 ਸਤੰਬਰ 2026 ਤੋਂ 22 ਸਤੰਬਰ 2026 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਤੰਬਰ 2026 ਦੀਆਂ ਪ੍ਰੀਖਿਆਵਾਂ ਮਿਤੀ 01 ਸਤੰਬਰ 2026 ਤੋਂ 22 ਸਤੰਬਰ 2026 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਲਗਾਈ ਜਾਂਦੀ ਹੈ, ਜਿਸ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 7 ਸਤੰਬਰ 2026 ਤੋਂ 22 ਸਤੰਬਰ 2026 ਤਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-