ਫਗਵਾੜਾ ’ਚ ਪੰਜ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
ਕਪੂਰਥਲਾ, 12 ਸਤੰਬਰ2026 (ਬਲਵਿੰਦਰ ਸਿੰਘ ਧਾਲੀਵਾਲ): ਫਗਵਾੜਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਸੀਤਲਾ ਮਾਤਾ ਮੰਦਰ ਨੇੜੇ ਪਾਣੀ ਵਾਲੀ ਟੈਂਕੀ ਕੋਲ ਪੰਜ ਦੁਕਾਨਾਂ ਵਿੱਚੋਂ ਚੋਰ ਏ.ਸੀ. ਦੀਆਂ ਤਾਰਾਂ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ।
ਦੁਕਾਨਦਾਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਉਹ ਸਵੇਰੇ ਕਰੀਬ 10 ਵਜੇ ਆਪਣੇ ਸਲੂਨ ’ਤੇ ਪਹੁੰਚੇ ਤਾਂ ਏ.ਸੀ. ਨਾ ਚੱਲਣ ’ਤੇ ਉਨ੍ਹਾਂ ਨੇ ਛੱਤ ’ਤੇ ਜਾ ਕੇ ਜਾਂਚ ਕੀਤੀ। ਇਸ ਦੌਰਾਨ ਏ.ਸੀ. ਨਾਲ ਸਬੰਧਤ ਸਮਾਨ ਅਤੇ ਤਾਰਾਂ ਗਾਇਬ ਮਿਲੀਆਂ। ਨੇੜਲੀਆਂ ਦੁਕਾਨਾਂ ਦੀ ਜਾਂਚ ਕਰਨ ’ਤੇ ਉੱਥੇ ਵੀ ਏ.ਸੀ. ਦੀਆਂ ਤਾਰਾਂ ਅਤੇ ਹੋਰ ਸਮਾਨ ਚੋਰੀ ਹੋਣ ਦਾ ਪਤਾ ਲੱਗਾ।
ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਕਾਬੂ ਕੀਤਾ ਜਾਵੇ।
- Download Babushahi App
-
-