ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖੀ ਚਿੱਠੀ: ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ 'ਚ ਗੈਂਗਸਟਰਾਂ ਦੀ ਵਿੱਤੀ ਫੰਡਿੰਗ ਦੀ ਉੱਚ ਪੱਧਰੀ ਜਾਂਚ ਦੀ ਮੰਗ
Ravi Jakhu
12 ਸਤੰਬਰ, 2026, ਗੁਰਦਾਸਪੁਰ
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਖੇਤਰ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਪ੍ਰਭਾਵ ਨਾਲ ਜੁੜੇ ਗੰਭੀਰ ਵਿੱਤੀ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਸੁਖਜਿੰਦਰ ਰੰਧਾਵਾ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਖੇਤਰ ਵਿੱਚ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਹੋ ਰਹੀ ਵਿੱਤੀ ਵੰਡ ਅਤੇ ਖਰਚਿਆਂ ਦੇ ਸਰੋਤਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਣੀ ਬੇਹੱਦ ਲਾਜ਼ਮੀ ਹੈ। ਉਹਨਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਕਿਤੇ ਅਪਰਾਧਿਕ ਧਨ (Black Money/Gangster Funding) ਦੀ ਵਰਤੋਂ ਸਮਾਜਿਕ ਜਾਂ ਸਿਆਸੀ ਪ੍ਰਭਾਵ ਬਣਾਉਣ ਲਈ ਤਾਂ ਨਹੀਂ ਕੀਤੀ ਜਾ ਰਹੀ।
ਉਹਨਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕੇਂਦਰੀ ਵਿੱਤੀ ਜਾਂਚ ਏਜੰਸੀਆਂ (ਜਿਵੇਂ ਕਿ ਈ.ਡੀ. ਅਤੇ ਆਮਦਨ ਕਰ ਵਿਭਾਗ) ਰਾਹੀਂ ਇਸ ਪੂਰੇ ਮਾਮਲੇ ਦੀ ਕਾਨੂੰਨ ਅਨੁਸਾਰ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।



- Download Babushahi App
-
-