ਪ੍ਰਿੰਸੀਪਲ ਬਲਬੀਰ ਸਿੰਘ ਦੇ ਦੇਹਾਂਤ 'ਤੇ ਅਫਸੋਸ ਪ੍ਰਗਟਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ 14 ਸਤੰਬਰ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਪ੍ਰਿੰਸੀਪਲਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ (ਜ਼ਿਲ੍ਹਾ ਗੁਰਦਾਸਪੁਰ) ਦੇ ਤਾਇਨਾਤ ਪ੍ਰਿੰਸੀਪਲ ਅਤੇ ਗੁਰਦਾਸਪੁਰ ਦੇ ਸਾਬਕਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਬੀਰ ਸਿੰਘ ਦੇ ਅਚਾਨਕ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਸੇਵਾ-ਮੁਕਤ ਅਧਿਕਾਰੀਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਬਖਸ਼ਣ। ਉਨ੍ਹਾਂ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਦੁੱਖ ਪ੍ਰਗਟਾਉਣ ਵਾਲਿਆਂ ਵਿੱਚ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (DEO) ਮਦਨ ਲਾਲ, ਹਰਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਵਿਨੋਦ ਮਾਤਰੀ, ਅਮਰਦੀਪ ਸਿੰਘ ਸੈਣੀ, ਸੁਰਜੀਤ ਪਾਲ, ਹਰਦੀਪ ਸਿੰਘ ਅਤੇ ਸੇਵਾ-ਮੁਕਤ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਭਾਰਤ ਭੂਸ਼ਣ, ਰਵਿੰਦਰਪਾਲ ਸਿੰਘ, ਲਖਵਿੰਦਰ ਸਿੰਘ ਅਤੇ ਸੇਵਾ-ਮੁਕਤ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਸੁਖਜਿੰਦਰਜੀਤ ਸਿੰਘ ਸ਼ਾਮਲ ਸਨ।
- Download Babushahi App
-
-