ਬਲਦੇਵ ਸਿੰਘ ਚੌਰਵਾਲਾ ਨੇ ਸੀਤਲ ਅੰਗੂਰਾਲ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 14 ਸਤੰਬਰ () ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਚੌਰਵਾਲਾ ਨੇ ਭਾਜਪਾ ਐੱਸ.ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੀਤਲ ਅੰਗੂਰਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਐੱਸ.ਸੀ. ਸਮਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਬਲਦੇਵ ਸਿੰਘ ਚੌਰਵਾਲਾ ਨੇ ਸੀਤਲ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਐੱਸ.ਸੀ. ਮੋਰਚਾ ਪੰਜਾਬ ਵਿੱਚ ਹੋਰ ਸਰਗਰਮ ਅਤੇ ਮਜ਼ਬੂਤ ਹੋਵੇਗਾ। ਇਸ
ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਸੰਗਠਨਾਤਮਕ ਰਣਨੀਤੀ ’ਤੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਵੱਲੋਂ ਹੋਰ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਸੀਤਲ ਅੰਗੂਰਾਲ ਨੇ ਬਲਦੇਵ ਸਿੰਘ ਚੌਰਵਾਲਾ
ਸਮੇਤ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਐੱਸ.ਸੀ. ਮੋਰਚਾ ਸਮਾਜ ਦੇ ਹੱਕਾਂ ਦੀ ਰਾਖੀ ਅਤੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ।
- Download Babushahi App
-
-