Breaking: ਲਾਲਜੀਤ ਸਿੰਘ ਭੁੱਲਰ ਨੂੰ ਮਿਲੀ ਵੱਡੀ ਰਾਹਤ
PSWC ਅਧਿਕਾਰੀ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਹਾਈ ਕੋਰਟ 'ਚ CBI ਜਾਂਚ ਵਾਲੀ ਪਟੀਸ਼ਨ ਵਾਪਸ, ਸੁਖਦੇਵ ਭੁੱਲਰ ਤੇ ਦਿਲਬਾਗ਼ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ
Ravi Jakhu
ਚੰਡੀਗੜ੍ਹ, 14 ਸਤੰਬਰ, 2026
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਨੇ ਪੰਜਾਬ ਦੇ ਸਾਬਕਾ 'ਆਪ' ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਸੀਬੀਆਈ (CBI) ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਗਈ ਆਪਣੀ ਪਟੀਸ਼ਨ ਹਾਈ ਕੋਰਟ ਤੋਂ ਵਾਪਸ ਲੈ ਲਈ ਹੈ।
Click for detail : https://drive.google.com/file/d/1ogBh9Bozh6u0b3zs91ZGeOpfZ0JMJxSw/view?usp=sharing
ਦੂਜੇ ਪਾਸੇ, ਇਸੇ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਪੀਏ (PA) ਦਿਲਬਾਗ਼ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਹਾਈ ਕੋਰਟ ਵਿੱਚ ਬਹਿਸ ਪੂਰੀ ਹੋ ਗਈ ਹੈ। ਅਦਾਲਤ ਨੇ ਦੋਵਾਂ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
- Download Babushahi App
-
-