BREAKING- ਚੰਡੀਗੜ੍ਹ ’ਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਕੁਲਜੀਤ ਨਾਗਰਾ ਹੋਏ ਬੇਹੋਸ਼!
ਚੰਡੀਗੜ੍ਹ, 15 ਸਤੰਬਰ 2026: ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਬੇਹੋਸ਼ ਹੋ ਗਏ। ਨਾਗਰਾ ਪ੍ਰਦਰਸ਼ਨ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਅ ਰਹੇ ਸਨ। ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਮੌਕੇ ’ਤੇ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਜਿਸ ਦੌਰਾਨ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਜੀਤ ਨਾਗਰਾ ਦੇ ਬੇਹੋਸ਼ ਹੋਣ ਤੋਂ ਬਾਅਦ ਕਾਫ਼ੀ ਸਮੇਂ ਤੱਕ ਐਂਬੂਲੈਂਸ ਮੌਕੇ ’ਤੇ ਨਹੀਂ ਪੁੱਜੀ, ਜਿਸ ਕਾਰਨ ਸਾਥੀਆਂ ਵਿੱਚ ਰੋਸ ਵੀ ਦੇਖਣ ਨੂੰ ਮਿਲਿਆ।
ਇਸ ਦੌਰਾਨ ਪੁਲਿਸ ਨੇ ਕਾਂਗਰਸ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸਚਿਨ ਪਾਇਲਟ ਸਮੇਤ ਕਈ ਆਗੂਆਂ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਹੈ। ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਕਾਫ਼ੀ ਤਕਰਾਰ ਵੀ ਹੋਈ।
- Download Babushahi App
-
-