ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਅਕਾਲੀ ਆਗੂਆਂ ਵੱਲੋਂ ਸੰਗਤ ਬਿਜਲੀ ਘਰ ਅੱਗੇ ਜਿੰਦਾਬਾਦ ਮੁਰਦਾਬਾਦ
ਅਸ਼ੋਕ ਵਰਮਾ
ਸੰਗਤ ਮੰਡੀ 16 ਸਤੰਬਰ 2026 : ਪੰਜਾਬ 'ਚ ਬਿਜਲੀ ਦੇ ਅਣਐਲਾਨੇ ਕੱਟਾਂ ਤੇ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਸੰਗਤ ਮੰਡੀ ਦੇ ਬਿਜਲੀ ਘਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਅਤੇ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਖਪਤਕਾਰਾਂ ਨੂੰ ਨਿਰਵਿਘਨ 24 ਘੰਟੇ ਸਪਲਾਈ ਦੇਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਜਿਸ ਦੇ ਪਹਿਰਾ ਦੇਣਾ ਤਾਂ ਦੂਰ ਦੀ ਗੱਲ , ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਾਸ ਕਰਕੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ।ਇਸ ਮੌਕੇ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਵੱਡਾ ਕੀਤਾ ਜਾਵੇਗਾ।
ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਸੰਗਤ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਸੈਣੇਵਾਲਾ, ਨਗਰ ਕੌਂਸਲ ਸੰਗਤ ਮੰਡੀ ਦੇ ਪ੍ਰਧਾਨ ਰਾਹੁਲ ਕੁਮਾਰ ਗੋਇਲ,ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਰ ਸਿੰਘ ਕਲੋਨੀ,ਸਰਕਲ ਪ੍ਰਧਾਨ ਮੈਬਰ ਸਿੰਘ ਮਛਾਣਾ, ਜਥੇਦਾਰ ਕੋਰ ਸਿੰਘ ਜੱਸੀ, ਜਗਸੀਰ ਸਿੰਘ ਪਥਰਾਲਾ, ਜਥੇਦਾਰ ਖੇਤਾ ਸਿੰਘ ਬੰਬੀਹਾ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਨਿੱਕਾ,ਚਿਮਨ ਲਾਲ ਐਮ. ਸੀ, ਜਥੇਦਾਰ ਰਛਪਾਲ ਸਿੰਘ ਮਾਨ, ਮਾਸਟਰ ਜਗਤਰਨ ਸਿੰਘ ਗਰੇਵਾਲ, ਡਾਕਟਰ ਨਛੱਤਰ ਸਿੰਘ ਫੁੱਲੋ ਮਿੱਠੀ, ਬੂਟਾ ਸਿੰਘ ਮਛਾਣਾ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪਥਰਾਲਾ,ਸਰਕਲ ਪ੍ਰਧਾਨ ਫਤਿਹ ਸਿੰਘ ਬਾਂਡੀ ਅਵਤਾਰ ਸਿੰਘ ਕੋਟਗੁਰੂ, ਪਰਮਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
- Download Babushahi App
-
-