ਰੋਪੜ: ਅਕਾਲੀ ਦਲ ਵੱਲੋਂ ਸ਼ਹਿਰ ਦੀ 132 ਕੇਵੀ ਗਰਿੱਡ ਦੇ ਸਾਹਮਣੇ ਵਿਸ਼ਾਲ ਧਰਨਾ
ਮਨਪ੍ਰੀਤ ਸਿੰਘ
ਰੂਪਨਗਰ 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪ੍ਰੋਗਰਾਮ ਮੁਤਾਬਿਕ ਸ਼ਰੋਮਣੀ ਅਕਾਲੀ ਦਲ ਦੀ ਰੋਪੜ ਹਲਕੇ ਦੀ ਜਥੇਬੰਦੀ ਵੱਲੋਂ ਅੱਜ ਸ਼ਹਿਰ ਦੀ 132 ਕੇਵੀ ਗਰਿੱਡ ਦੇ ਸਾਹਮਣੇ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ । ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਡੈਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿਚਲੇ ਬਿਜਲੀ ਸੰਕਟ ਲਈ ਜਿੰਮਵਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗਿਕ, ਵਪਾਰਕ, ਖੇਤੀ ਅਤੇ ਘਰੇਲੂ ਸਾਰੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਸਮੇ ਪੰਜਾਬ ਸਰਕਾਰ ਵੱਲੋਂ 8/8 ਘੰਟਿਆਂ ਦੇ ਬਿਜਲੀ ਕੱਟ ਲਗਾ ਕੇ ਖਪਤਕਾਰਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਬਿਜਲੀ ਸਪਲਾਈ ਸਰਪਲੱਸ ਕਰ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਬਲਬ ਜਿੰਨੀ ਵੀ ਬਿਜਲੀ ਪੈਦਾ ਨਹੀਂ ਕੀਤੀ ਗਈ । ਉਹਨਾਂ ਕਿਹਾ ਕਿ ਸਰਕਾਰ ਬਣਦੇ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਸਮਝੌਤੇ ਰੱਦ ਕਰਨ ਦੀ ਕਾਰਵਾਈ ਕਰਨਗੇ ਪਰ ਉਹ ਸਾਰਾ ਝੂਠ ਬੋਲ ਕੇ ਜਨਤਾ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਵੀ ਨਹੀਂ ਸੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਿਜਲੀ ਸੰਕਟ ਨਾਲ ਨਜਿੱਠਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ । ਓਹਨਾ ਗੁਲਜ਼ਾਰ ਸਿੰਘ ਮਾਮਲੇ ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕੇ ਸਰਕਾਰ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ ਤੇ ਸਰਕਾਰ ਦੇ ਕੇਵਲ ਇਕ ਦੋ ਮਹੀਨੇ ਬਾਕੀ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ । ਉਹਨਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਆਖਿਆ ਕਿ ਮੁਲਾਜ਼ਮਾਂ ਨੂੰ ਅੱਜ ਤੱਕ ਜੋ ਵੀ ਦਿੱਤਾ ਹੈ। ਅਕਾਲੀ ਸਰਕਾਰ ਵੱਲੋਂ ਹੀ ਦਿੱਤਾ ਗਿਆ ਹੈ ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਅਕਾਲੀ ਸਰਕਾਰ ਆਉਣ ਤੇ ਮੁਲਾਜ਼ਮਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਫਿਰ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ । ਇਸ ਮੌਕੇ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ, ਅਨੁਸੂਚਿਤ ਜਾਤੀ ਵਿੰਗ ਦੇ ਮੀਤ ਪ੍ਰਧਾਨ ਆਰ ਪੀ ਸਿੰਘ ਸ਼ੈਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸੰਦੀਪ ਸਿੰਘ ਕਲੋਤਾ ਅਤੇ ਇੰਜ ਜੇ ਪੀ ਹਾਂਡਾ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤਰਨਜੀਤ ਸਿੰਘ ਤਰਨੀ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਮੁਖ ਸਿੰਘ ਸੈਣੀ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਸਾਬਕਾ ਕੌਂਸਲਰ ਵੈਦ ਪ੍ਰਕਾਸ਼, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ਹੋਰਨਾਂ ਤੋਂ ਇਲਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ, ਕੌਮੀ ਮੀਤ ਪ੍ਰਧਾਨ ਮੋਹਨ ਸਿੰਘ ਮੁਹੰਮਦੀਪੁਰ, ਕੁਲਵੀਰ ਸਿੰਘ ਅਸਮਾਨ ਪੁਰ, ਐਡਵੋਕੇਟ ਰਾਜੀਵ ਸ਼ਰਮਾ ਪ੍ਰਧਾਨ ਜ਼ਿਲ੍ਹਾ ਲੀਗਲ ਵਿੰਗ, ਬਲਜਿੰਦਰ ਸਿੰਘ ਮਿੱਠੂ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ,ਸੁਖਿੰਦਰ ਪਾਲ ਸਿੰਘ ਬੋਬੀ ਬੋਲਾ , ਸਵਰਨ ਸਿੰਘ ਬੋਬੀ ਬਹਾਦਰਪੁਰ, ਦਲਜੀਤ ਸਿੰਘ ਭੁੱਟੋ ਅਜਮੇਰ ਸਿੰਘ ਬਿੱਕੋਂ ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਇਸਤਰੀ ਅਕਾਲੀ ਦਲ ਦੇ ਆਗੂ ਬੀਬੀ ਚਰਨਜੀਤ ਕੌਰ ਬੀਬੀ ਬਲਜੀਤ ਕੌਰ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ ਚਰਨਜੀਤ ਕੌਰ ਸ਼ਾਮਪੁਰਾ, ਰਣਜੋਧ ਸਿੰਘ ਫੂਲ, ਹਰਵਿੰਦਰ ਸਿੰਘ ਰਸੂਲ ਪੁਰ, ਗੁਰਮੀਤ ਸਿੰਘ ਸ਼ਾਮਪੁਰਾ, ਸੁੱਚਾ ਸਿੰਘ ਸਰਸਾ ਨੰਗਲ, ਜਸਵਿੰਦਰ ਸਿੰਘ ਪਤਿਆਲਾਂ,ਸੁਖਬੀਰ ਸਿੰਘ ਕਲਵਾਂ, ਜ਼ੋਰਾਵਰ ਸਿੰਘ ਬਿੱਟੂ, ਜਸਬੀਰ ਸਿੰਘ ਹਵੇਲੀ, ਅਜਾਇਬ ਸਿੰਘ ਹਵੇਲੀ, ਸਰਬਜੀਤ ਸਿੰਘ ਮਸੂਤਾ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਹਾਜ਼ਰ ਸਨ।
- Download Babushahi App
-
-