ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਰੋਸ ਧਰਨਾ
ਜਗਰਾਓਂ, 16 ਸਤੰਬਰ (ਦੀਪਕ ਜੈਨ) — ਜਗਰਾਓਂ ਹਲਕੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਅਤੇ ਅਣ-ਨਿਯਮਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਐਕਸੀਅਨ ਦਫ਼ਤਰ ਜਗਰਾਓਂ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ, ਸਾਬਕਾ ਵਿਧਾਇਕ ਨੇ ਕੀਤੀ। ਸਟੇਜ ਦੀ ਕਾਰਵਾਈ ਸਰਪੰਚ ਸ਼ਿਵਰਾਜ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਮੌਕੇ ਐੱਸ. ਆਰ. ਕਲੇਰ ਨੇ ਕਿਹਾ ਕਿ ਜਗਰਾਓਂ ਹਲਕੇ ਵਿੱਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਰਗੀ ਬੁਨਿਆਦੀ ਸਹੂਲਤ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਤੁਰੰਤ ਰਾਹਤ ਮਿਲਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਬਿਜਲੀ ਸਪਲਾਈ ਦੀ ਸਥਿਤੀ ਸੁਧਾਰਨ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਰਿਆਲ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਪਿੰਡਾਂ ਦੇ ਲੋਕਾਂ ਨੂੰ ਖਾਸ ਤੌਰ ’ਤੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਲੰਬੇ ਕੱਟਾਂ ਨੂੰ ਤੁਰੰਤ ਬੰਦ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।
ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ , ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ ਅਤੇ ਅਮਰਜੀਤ ਸਿੰਘ ਰਸੂਲਪੁਰ ਪ੍ਰਧਾਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਕੀਤਾ ਜਾਣਾ ਚਾਹੀਦਾ ਹੈ।
ਧਰਨੇ ਦੌਰਾਨ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸਰਕਲ ਪ੍ਰਧਾਨ ਕਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆ, ਸੀਨੀਅਰ ਅਕਾਲੀ ਆਗੂ ਹਰੀ ਸਿੰਘ ਕਾਉਂਕੇ,ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਐੱਸ ਸੀ ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ ਸੀ ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੌੰਬੋ, ਸੀਨੀਅਰ ਅਕਾਲੀ ਆਗੂ ਜੱਟ ਗਰੇਵਾਲ, ਆਈਟੀ ਵਿੰਗ ਹਲਕਾ ਪ੍ਰਧਾਨ ਸਖਦੇਵ ਸਿੰਘ ਜੱਗਾ ਸੇਖੋਂ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
- Download Babushahi App
-
-