ਭਾਜਪਾ ਵੱਲੋਂ ਅਮਨਦੀਪ ਕੌਰ ਨੂੰ ਸਰਕਲ ਬੱਸੀਆਂ ਦੀ ਪ੍ਰਧਾਨਗੀ ਸੌਂਪੀ
ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਮੈਂਬਰਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ
ਜਗਰਾਉਂ, (ਦੀਪਕ ਜੈਨ)
ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਅਮਨਦੀਪ ਕੌਰ ਨੂੰ ਸਰਕਲ ਬੱਸੀਆਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਭਾਰੀ ਅਨਿਲ ਸੱਚਰ, ਸਹਿ ਪ੍ਰਭਾਰੀ ਰਣਜੀਤ ਸਿੰਘ ਪੰਵਾਰ ਅਤੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਸਮੇਤ ਪਾਰਟੀ ਆਗੂਆਂ ਨੇ ਨਵ-ਨਿਯੁਕਤ ਪ੍ਰਧਾਨ ਨੂੰ ਸਨਮਾਨਿਤ ਕੀਤਾ।
ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਦੇ ਵਿਸਥਾਰ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਦਾ ਆਧਾਰ ਪੰਜਾਬ ਦੇ ਪਿੰਡਾਂ ਵਿੱਚ ਵੀ ਵਧ ਰਿਹਾ ਹੈ।
ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ‘ਵਿਕਸਿਤ ਭਾਰਤ-2047’ ਦੇ ਟੀਚੇ ਸਬੰਧੀ ਪਾਰਟੀ ਦਾ ਪੱਖ ਰੱਖਿਆ। ਉਨ੍ਹਾਂ ਨੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਸ਼ਾਮ 6 ਤੋਂ 7 ਵਜੇ ਤੱਕ ਘਰਾਂ ਵਿੱਚ ‘ਆਸ਼ੀਰਵਾਦ ਦਾ ਦੀਵਾ’ ਜਗਾਉਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ 18 ਸਤੰਬਰ ਤੋਂ ਸ਼ੁਰੂ ਹੋ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਪਾਰਟੀ ਵਰਕਰਾਂ ਨੂੰ ਯੋਗਦਾਨ ਪਾਉਣ ਲਈ ਕਿਹਾ ਗਿਆ।
ਇਸ ਮੌਕੇ ਗੇਜਾ ਰਾਮ ਵਾਲਮੀਕਿ, ਗੌਰਵ ਖੁੱਲਰ, ਕਰਨਲ ਇੰਦਰਪਾਲ ਸਿੰਘ ਧਾਲੀਵਾਲ, ਸੁਮਿਤ ਅਰੋੜਾ, ਪ੍ਰਦੀਪ ਜੰਡ, ਗੁਰਸਿਮਰਨ ਸਿੰਘ ਗਿੱਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
- Download Babushahi App
-
-